Breaking News
Smart Media Dashmesh Mohali Walk Smart Media Insurance Point Hardev Singh Ubha

ਸੁਪਰੀਮ ਕੋਰਟ ਦਾ ਆਦੇਸ਼: ਕਿਸਾਨਾਂ ਨਾਲ ਕੋਈ ਜ਼ਬਰਦਸਤੀ ਨਾ ਕੀਤੀ ਜਾਵੇ

ਚੰਡੀਗੜ੍ਹ, 13 ਦਸੰਬਰ, ਪੰਜਾਬੀ ਦੁਨੀਆ ਬਿਊਰੋ :

ਸੁਪਰੀਮ ਕੋਰਟ ਨੇ ਕਿਸਾਨਾਂ ਦੇ ਹੱਕ ‘ਚ ਫ਼ੈਸਲਾ ਸੁਣਾਇਆ ਹੈ। ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦੇਣ ਦਾ ਹੁਕਮ ਦਿੱਤੇ ਹਨ। ਮਾਣਯੋਗ ਅਦਾਲਤ ਨੇ ਇਹ ਵੀ ਆਖਿਆ ਹੈ ਕਿ ਉਨ੍ਹਾਂ ਨਾਲ ਖਾਣ ਵਾਸਤੇ ਜਬਰਦਸਤੀ ਨਾ ਕੀਤੀ ਜਾਵੇ। ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਮੁੱਦੇ ਹੱਲ ਕਰਨ ਲਈ ਬਣਾਈ ਗਈ ਉੱਚ-ਸਥਾਈ ਕਮੇਟੀ ਦੀ ਸਿਫਾਰਸ਼ ‘ਚ ਕਿਹਾ ਗਿਆ ਹੈ ਕਿ ਕਿਸਾਨਾਂ ਨਾਲ ਕਿਸੇ ਤਰ੍ਹਾਂ ਦੀ ਜ਼ਬਰਦਸਤੀ ਜਾਂ ਕੋਈ ਬਲ ਪ੍ਰਯੋਗ ਨਾ ਕੀਤਾ ਜਾਵੇ।

ਸੁਪਰੀਮ ਕੋਰਟ ਨੇ ਹਦਾਇਤ ਦਿੱਤੀ ਹੈ ਕਿ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਗਾਂਧੀਵਾਦੀ ਤਰੀਕੇ ਨਾਲ ਅੱਗੇ ਵਧਣ ਲਈ ਕਿਹਾ ਜਾਵੇ।

ਮਾਣਯੋਗ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਕਮੇਟੀ ਕਿਸਾਨਾਂ ਨੂੰ ਮਨਾਏ ਕਿ ਕਿਸਾਨ ਜਾਂ ਤਾਂ ਧਰਨੇ ਦਾ ਸਥਾਨ ਬਦਲ ਕੇ ਹਾਈਵੇ ਖਾਲੀ ਕਰਨ ਜਾਂ ਧਰਨੇ ਨੂੰ ਕੁਝ ਸਮੇਂ ਲਈ ਮੁਲਤਵੀ ਕਰ ਦੇਣ।

Leave a Reply

Your email address will not be published. Required fields are marked *