Breaking News
Dashmesh GS Electricals Smart Media Insurance Point Tav Prasad

ਭਾਜਪਾ ਨੇ ਹੀ ਕਰਵਾਇਆ ਦਿੱਲੀ ਦਾ ਸ਼ਰਾਬ ਘੁਟਾਲਾ: ਸੰਜੇ ਸਿੰਘ

ਕਿਹਾ, ਕੇਜਰੀਵਾਲ ਨੂੰ ਇੱਕ ਸਾਜ਼ਿਸ਼ ਤਹਿਤ ਗ੍ਰਿਫ਼ਤਾਰ ਕੀਤਾ

ਨਵੀਂ ਦਿੱਲੀ, 5 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਕਰਕੇ ਦਿੱਲੀ ਦੇ ਸ਼ਰਾਬ ਘੁਟਾਲੇ ਵਿਚ ਭਾਜਪਾ ਦਾ ਹੱਥ ਹੋਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭਾਜਪਾ ਵਲੋਂ ਇੱਕ ਸਾਜ਼ਿਸ਼ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਹਨਾਂ ਅੱਗੇ ਕਿਹਾ ਕਿ ਇਸ ਸਭ ਲਈ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਟੀਡੀਪੀ ਸੰਸਦ ਮੈਂਬਰ ਮੰਗੂਤਾ ਰੈੱਡੀ ਅਤੇ ਉਨ੍ਹਾਂ ਦੇ ਪਿਤਾ ਰਾਘਵ ਰੈਡੀ ‘ਤੇ ਕੇਜਰੀਵਾਲ ਦੇ ਖਿਲਾਫ ਬਿਆਨ ਦੇਣ ਲਈ ਦਬਾਅ ਬਣਾਇਆ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਮੰਗੂਤਾ ਰੈੱਡੀ ਹੁਣ ਚੋਣ ਲੜ ਰਹੇ ਹਨ, ਕਿਉਂਕਿ ਆਂਧਰਾ ਪ੍ਰਦੇਸ਼ ਵਿੱਚ ਤੇਲਗੂ ਦੇਸ਼ਮ ਪਾਰਟੀ ਅਤੇ ਐਨਡੀਏ ਇਕ ਦੂਜੇ ਦੀਆਂ ਸਹਿਯੋਗੀ ਹਨ।
ਦੱਸਣਯੋਗ ਹੈ ਕਿ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਉਪਰੰਤ ਸੰਜੇ ਸਿੰਘ ਨੂੰ ਤਿਹਾੜ ਜੇਲ੍ਹ ਤੋਂ 6 ਮਹੀਨੇ ਦੀ ਜੇਲ੍ਹ ਕੱਟਣ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *