Breaking News
Smart Media Dashmesh Mohali Walk Smart Media Insurance Point Hardev Singh Ubha

ਰਾਸ਼ਟਰਪਤੀ ਨੇ 5 ਰਾਜਾਂ ਵਿੱਚ ਰਾਜਪਾਲ ਨਿਯੁਕਤ ਕੀਤੇ

ਸਾਬਕਾ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੂੰ ਮਨੀਪੁਰ ਦਾ ਰਾਜਪਾਲ ਲਾਇਆ

ਨਵੀਂ ਦਿੱਲੀ, 25 ਦਸੰਬਰ, ਪੰਜਾਬੀ ਦੁਨੀਆ ਬਿਊਰੋ :

ਰਾਸ਼ਟਰ ਦ੍ਰੋਪਦੀ ਮੁਰਮੂ ਨੇ ਪੰਜ ਰਾਜਾਂ ਲਈ ਨਵੇਂ ਗਵਰਨਰ ਨਿਯੁਕਤ ਕੀਤੇ ਹਨ। ਇਹ ਬਿਆਨ ਰਾਸ਼ਟਰਪਤੀ ਸਕੱਤਰੇਤ ਤੋਂ ਮੰਗਲਵਾਰ ਨੂੰ ਜਾਰੀ ਕੀਤਾ ਗਿਆ। ਤਿੰਨ ਰਾਜਾਂ ਵਿੱਚ ਨਵੇਂ ਰਾਜਪਾਲ ਨਿਯੁਕਤ ਕੀਤੇ ਹਨ, ਜਦੋਂ ਕਿ ਦੋ ਰਾਜਾਂ ਵਿੱਚ ਰਾਜਪਾਲਾਂ ਦੀ ਅਦਲਾ-ਬਦਲੀ ਕੀਤੀ ਗਈ ਹੈ।

ਸਾਬਕਾ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੂੰ ਮਨੀਪੁਰ ਦਾ ਰਾਜਪਾਲ ਬਣਾਇਆ ਗਿਆ ਹੈ। ਇਸੇ ਤਰ੍ਹਾਂ ਸਾਬਕਾ ਫੌਜ ਮੁਖੀ ਅਤੇ ਕੇਂਦਰੀ ਮੰਤਰੀ ਜਨਰਲ ਵੀਕੇ ਸਿੰਘ (ਸੇਵਾਮੁਕਤ) ਨੂੰ ਮਿਜ਼ੋਰਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡਾ: ਹਰੀ ਬਾਬੂ ਕੰਭਮਪਤੀ ਨੂੰ ਓਡੀਸ਼ਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਓਡੀਸ਼ਾ ਦੇ ਰਾਜਪਾਲ ਰਘੁਬਰ ਦਾਸ ਨੇ ਹਾਲ ਹੀ ਵਿੱਚ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਇਸ ਤੋਂ ਇਲਾਵਾ ਬਿਹਾਰ ਅਤੇ ਕੇਰਲ ਦੇ ਰਾਜਪਾਲਾਂ ਦੀ ਅਦਲਾ-ਬਦਲੀ ਕੀਤੀ ਗਈ ਹੈ। ਕੇਰਲ ਦੇ ਮੌਜੂਦਾ ਰਾਜਪਾਲ ਆਰਿਫ ਮੁਹੰਮਦ ਖਾਨ ਨੂੰ ਬਿਹਾਰ ਅਤੇ ਬਿਹਾਰ ਦੇ ਮੌਜੂਦਾ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਕੇਰਲ ਦਾ ਰਾਜਪਾਲ ਬਣਾਇਆ ਗਿਆ ਹੈ।

Leave a Reply

Your email address will not be published. Required fields are marked *