Breaking News
Dashmesh GS Electricals Verka Smart Media Insurance Point Tav Prasad

ਕੇਂਦਰ ਸਰਕਾਰ ਵੱਲੋਂ ਸਾਬਕਾ PM ਮਨਮੋਹਨ ਸਿੰਘ ਦੇ ਦੇਹਾਂਤ ’ਤੇ 7 ਦਿਨਾਂ ਲਈ ਸ਼ੋਕ ਦਾ ਐਲਾਨ

ਕੇਂਦਰ ਸਰਕਾਰ ਵੱਲੋਂ ਸ਼ੋਕ ਵਜੋਂ ਸਾਰੇ ਸਰਕਾਰੀ ਪ੍ਰੋਗਰਾਮ ਰੱਦ

ਨਵੀਂ ਦਿੱਲੀ, 27 ਦਸੰਬਰ, ਪੰਜਾਬੀ ਦੁਨੀਆ ਬਿਊਰੋ :

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਬੀਤੀ ਰਾਤ ਨੂੰ ਏਮਜ਼ ਹਸਪਤਾਲ ਦਿੱਲੀ ਵਿਖੇ ਦੇਹਾਂਤ ਹੋ ਗਿਆ। ਉਹਨਾਂ ਦੇ ਦੇਹਾਂਤ ਉਤੇ ਕੇਂਦਰ ਸਰਕਾਰ ਵੱਲੋਂ 7 ਦਿਨਾਂ ਲਈ ਰਾਸ਼ਟਰੀ ਸ਼ੋਕ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧ ਵਿੱਚ ਅੱਜ ਸਵੇਰੇ 11. 00 ਵਜੇ ਕੇਂਦਰੀ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਸ਼ੋਕ ਵਜੋਂ ਸਾਰੇ ਸਰਕਾਰੀ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।

ਦੱਸਣਯੋਗ ਹੈ ਕਿ ਬੀਤੀ ਸ਼ਾਮ ਡਾਕਟਰ ਮਨਮੋਹਨ ਸਿੰਘ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਆਖਰੀ ਸਾਹ ਲਏ।

Leave a Reply

Your email address will not be published. Required fields are marked *