Breaking News
Smart Media Dashmesh Mohali Walk Smart Media Insurance Point Hardev Singh Ubha

ਅਦਾਲਤ ਨੇ ਆਸਾਰਾਮ ਨੂੰ ਮੈਡੀਕਲ ਆਧਾਰ ‘ਤੇ ਦਿੱਤੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, 7 ਜਨਵਰੀ, ਪੰਜਾਬੀ ਦੁਨੀਆ ਬਿਊਰੋ:

ਬਲਾਤਕਾਰ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਆਸਾਰਾਮ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਮੈਡੀਕਲ ਆਧਾਰ ‘ਤੇ 31 ਮਾਰਚ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਦਿੰਦੇ ਹੋਏ ਅਦਾਲਤ ਨੇ ਸਪੱਸ਼ਟ ਕੀਤਾ ਕਿ ਸਬੂਤਾਂ ਨਾਲ ਛੇੜਛਾੜ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਜ਼ਮਾਨਤ ਦੌਰਾਨ ਆਪਣੇ ਕਿਸੇ ਵੀ ਪੈਰੋਕਾਰ ਨੂੰ ਨਾ ਮਿਲਿਆ ਜਾਵੇ।

ਆਸਾਰਾਮ ਦੇ ਵਕੀਲ ਜ਼ਮਾਨਤ ਲਈ ਅਦਾਲਤ ਵਿੱਚ ਕਈ ਵਾਰ ਅਰਜ਼ੀਆਂ ਦੇ ਚੁੱਕੇ ਹਨ। ਅਦਾਲਤ ਦਾ ਸਾਫ਼ ਕਹਿਣਾ ਹੈ ਕਿ ਸਿਰਫ਼ ਮੈਡੀਕਲ ਆਧਾਰ ‘ਤੇ ਹੀ ਵਿਚਾਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸੇ ਕਿਸਮ ਦੀ ਕੋਈ ਰਾਹਤ ਨਹੀਂ ਦਿੱਤੀ ਜਾਵੇਗੀ।

ਦੱਸਣਯੋਗ ਹੈ ਕਿ ਆਸਾਰਾਮ ਨੂੰ ਗਾਂਧੀਨਗਰ ਦੀ ਹੇਠਲੀ ਅਦਾਲਤ ਨੇ 2013 ਵਿੱਚ ਬਲਾਤਕਾਰ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਉਦੋਂ ਤੋਂ ਆਸਾਰਾਮ ਜੇਲ੍ਹ ਵਿੱਚ ਹਨ।

Leave a Reply

Your email address will not be published. Required fields are marked *