Breaking News
Dashmesh GS Electricals Verka Smart Media Insurance Point Tav Prasad

ਦਿੱਲੀ ਚੋਣਾਂ 2025: ‘ਆਪ’ ਕਿੰਨੀਆਂ ਸੀਟਾਂ ਜਿੱਤੇਗੀ, ਕੇਜਰੀਵਾਲ ਨੇ ਕੀਤੀ ਭਵਿੱਖਬਾਣੀ

ਦਿੱਲੀ ਦੀਆਂ ਔਰਤਾਂ ਨੂੰ ਪੂਰੀ ਤਾਕਤ ਨਾਲ ਵੋਟ ਪਾਉਣ ਦੀ ਕੀਤੀ ਅਪੀਲ

ਚੋਣ ਪ੍ਰਚਾਰ ਬੰਦ, ਵੋਟਾਂ 5 ਫਰਵਰੀ ਨੂੰ

ਨਵੀਂ ਦਿੱਲੀ, 3 ਫਰਵਰੀ, ਪੰਜਾਬੀ ਦੁਨੀਆ ਬਿਊਰੋ:

ਦਿੱਲੀ ਵਿਧਾਨ ਸਭਾ ਚੋਣਾਂ ਲਈ ਅੱਜ ਚੋਣ ਪ੍ਰਚਾਰ ਬੰਦ ਹੋ ਗਿਆ ਹੈ ਅਤੇ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਆਪਣੇ ਆਪਣੇ ਤਰੀਕੇ ਨਾਲ ਵੋਟਰਾਂ ਨੂੰ ਭਰਮਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਹੈ।

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਕ ਚੋਣ ਸਭਾ ਵਿੱਚ ਭਵਿੱਖਬਾਣੀ ਕੀਤੀ ਹੈ ਕਿ ਉਨ੍ਹਾਂ ਦੀ ਪਾਰਟੀ 5 ਫਰਵਰੀ 2025 ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਕੁੱਲ 70 ਵਿੱਚੋਂ 55 ਸੀਟਾਂ ਜਿੱਤ ਸਕਦੀ ਹੈ।

ਕੇਜਰੀਵਾਲ ਨੇ ਇਹ ਵੀ ਸਾਫ ਕਿਹਾ ਕਿ ਜੇਕਰ ਦਿੱਲੀ ਦੀਆਂ ਔਰਤਾਂ ਜ਼ਿਆਦਾ ਮਿਹਨਤ ਕਰਨ ਅਤੇ ਪੂਰੀ ਤਾਕਤ ਨਾਲ ਵੋਟ ਪਾਉਣ ਲਈ ਨਿਕਲਣ ਅਤੇ ਆਪਣੇ ਘਰਾਂ ਦੇ ਮਰਦਾਂ ਨੂੰ ਵੀ ‘ਆਪ’ ਨੂੰ ਵੋਟ ਪਾਉਣ ਲਈ ਮਨਾਉਣ ਤਾਂ ਇਹ ਗਿਣਤੀ 60 ਨੂੰ ਪਾਰ ਕਰ ਸਕਦੀ ਹੈ।

ਅਰਵਿੰਦ ਕੇਜਰੀਵਾਲ ਨੇ ਕਾਲਕਾਜੀ ਵਿਧਾਨ ਸਭਾ ਹਲਕੇ ਵਿੱਚ ਰੋਡ ਸ਼ੋਅ ਦੌਰਾਨ ਕਿਹਾ ਕਿ “ਮੈਂ ਆਪਣੀਆਂ ਮਾਵਾਂ ਅਤੇ ਭੈਣਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਪਰਿਵਾਰਾਂ ਦੇ ਮਰਦ ਮੈਂਬਰਾਂ ਨੂੰ ਯਕੀਨ ਦਿਵਾਉਣ ਕਿ ਭਾਜਪਾ ਵਿੱਚ ਕੁਝ ਵੀ ਨਹੀਂ ਹੈ। ਇਹ ਅਮੀਰਾਂ ਦੀ ਪਾਰਟੀ ਹੈ। ਸਿਰਫ਼ ਕੇਜਰੀਵਾਲ ਹੀ ਲਾਭਦਾਇਕ ਹੋਣਗੇ…”।

ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ।

ਇਥੇ ਇਹ ਵੀ ਦੱਸਣਯੋਗ ਹੈ ਕਿ 2020 ਦੀਆਂ ਚੋਣਾਂ ਵਿੱਚ ‘ਆਪ’ ਨੇ 62 ਸੀਟਾਂ ਹਾਸਲ ਕੀਤੀਆਂ ਸਨ, ਜਦਕਿ ਭਾਜਪਾ ਨੇ 8 ਅਤੇ ਕਾਂਗਰਸ ਆਪਣਾ ਖਾਤਾ ਖੋਲ੍ਹਣ ਵਿੱਚ ਅਸਫਲ ਰਹੀ ਸੀ।

Leave a Reply

Your email address will not be published. Required fields are marked *