Breaking News
Dashmesh GS Electricals Verka Smart Media Insurance Point Tav Prasad

ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ, 9 ਫਰਵਰੀ, ਪੰਜਾਬੀ ਦੁਨੀਆ ਬਿਊਰੋ :

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਕਾਰਨ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਅੱਜ ਆਪਣਾ ਅਸਤੀਫਾ ਦਿੱਲੀ ਦੇ ਰਾਜਪਾਲ ਲੈਫ: ਵੀਕੇ ਸਕਸੈਨਾ ਨੂੰ ਸੌਂਪ ਦਿੱਤਾ ਹੈ। ਆਪ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ, ਉਸਨੇ 20 ਸਤੰਬਰ 2024 ਤੋਂ ਦਿੱਲੀ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਸੀ।

ਆਮ ਆਦਮੀ ਪਾਰਟੀ ਨੇ 2020 ਦੀਆਂ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਵਿਚੋਂ 62 ਸੀਟਾਂ ਉਤੇ ਵੱਡੀ ਜਿੱਤ ਹਾਸਲ ਕੀਤੀ ਸੀ ਪਰ 2025 ਚੋਣਾਂ ਵਿੱਚ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਭਾਜਪਾ ਨੇ 27 ਸਾਲਾਂ ਬਾਅਦ, ਇਸ ਵਾਰ ਚੋਣਾਂ ਵਿੱਚ ਇਕਤਰਫਾ ਜਿੱਤ ਹਾਸਲ ਕੀਤੀ ਹੈ। ਭਾਜਪਾ ਨੇ ਬਹੁਮਤ ਦੇ ਅੰਕੜੇ ਨੂੰ ਆਸਾਨੀ ਨਾਲ ਪਾਰ ਕਰਦਿਆਂ 48 ਸੀਟਾਂ ਜਿੱਤੀਆਂ ਹਨ ਅਤੇ ‘ਆਪ’ ਨੇ ਸਿਰਫ 22 ਸੀਟਾਂ ਪ੍ਰਾਪਤ ਕੀਤੀਆਂ ਹਨ, ਜਦਕਿ ਕਾਂਗਰਸ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ।

ਭਾਵੇਂ ਕਿ ਆਮ ਆਦਮੀ ਪਾਰਟੀ ਦੇ ਵੱਡੇ ਲੀਡਰਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਪਰ ਆਤਿਸ਼ੀ ਕਾਲਕਾਜੀ (ਦੱਖਣੀ ਦਿੱਲੀ) ਆਪਣੀ ਸੀਟ ਜਿੱਤਣ ਵਿਚ ਕਾਮਯਾਬ ਰਹੀ। ਉਸਨੇ ਭਾਜਪਾ ਦੀ ਰਮੇਸ਼ ਬੇਧੁਰੀ ਅਤੇ ਕਾਂਗਰਸ ਦੀ ਅਲਕਾ ਲਾਂਬਾ ਨੂੰ ਹਰਾਇਆ। ਪਾਰਟੀ ਦੀ ਹਾਰ ਤੋਂ ਬਾਅਦ, ਆਤਿਸ਼ੀ ਨੇ ਕਿਹਾ ਕਿ ਭਾਜਪਾ ਦੀ ਤਾਨਾਸ਼ਾਹੀ ਅਤੇ ਗੁੰਡਾਗਰਦੀ ਵਿਰੁੱਧ ‘ਆਪ’ ਦੀ ਲੜਾਈ ਜਾਰੀ ਰਹੇਗੀ।

Leave a Reply

Your email address will not be published. Required fields are marked *