Breaking News
Dashmesh GS Electricals Verka Smart Media Insurance Point Tav Prasad

‘ਆਪ’ ਵਲੋਂ ਦਿੱਲੀ ਮੇਅਰ ਚੋਣਾਂ ਨਾ ਲੜਨ ਦਾ ਫੈਸਲਾ

ਨਵੀਂ ਦਿੱਲੀ, 21 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਆਮ ਆਦਮੀ ਪਾਰਟੀ (ਆਪ) ਨੇ 25 ਅਪ੍ਰੈਲ ਨੂੰ ਦਿੱਲੀ ਵਿਚ ਹੋਣ ਵਾਲੀਆਂ ਮੇਅਰ ਅਤੇ ਡਿਪਟੀ ਮੇਅਰ ਚੋਣਾਂ ਲਈ ਸੋਮਵਾਰ ਨੂੰ ਵੱਡਾ ਐਲਾਨ ਕੀਤਾ ਹੈ। ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਹੈ ਕਿ ਪਾਰਟੀ, ਦਿੱਲੀ ਵਿੱਚ ਆਉਣ ਵਾਲੀਆਂ ਐਮਸੀਡੀ ਚੋਣਾਂ ਲਈ ਕੋਈ ਉਮੀਦਵਾਰ ਖੜ੍ਹਾ ਨਹੀਂ ਕਰੇਗੀ ਅਤੇ ਸੱਤਾਧਾਰੀ ਭਾਜਪਾ ਨੂੰ ਰਾਸ਼ਟਰੀ ਰਾਜਧਾਨੀ ਵਿੱਚ “ਟ੍ਰਿਪਲ-ਇੰਜਣ” ਸਰਕਾਰ ਬਣਾਉਣ ਦੀ ਅਪੀਲ ਕੀਤੀ।

ਇਸ ਫੈਸਲੇ ਨੇ ਭਾਜਪਾ ਲਈ, ਜਿਸ ਪਾਰਟੀ ਨੇ ਹਾਲ ਹੀ ਵਿੱਚ ਹੋਈਆਂ ਸ਼ਹਿਰ ਦੀਆਂ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ, ਦਿੱਲੀ ਨਗਰ ਨਿਗਮ (ਐਮਸੀਡੀ) ਦਾ ਚਾਰਜ ਸੰਭਾਲਣ ਦਾ ਰਾਹ ਪੱਧਰਾ ਕਰ ਦਿੱਤਾ ਹੈ।

Leave a Reply

Your email address will not be published. Required fields are marked *