Breaking News
Dashmesh GS Electricals Verka Smart Media Insurance Point Tav Prasad

ਸੁਰੱਖਿਆ ਕਾਰਨ ਕਸ਼ਮੀਰ ਦੇ 48 ਸੈਲਾਨੀ ਸਥਾਨ ਬੰਦ

ਜੰਮੂ, 29 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸਾਵਧਾਨੀ ਦੇ ਤੌਰ ‘ਤੇ ਕਸ਼ਮੀਰ ਘਾਟੀ ਦੇ ਨਾਜ਼ੁਕ ਇਲਾਕਿਆਂ ਵਿੱਚ ਸਥਿਤ ਲਗਭਗ 50 ਜਨਤਕ ਪਾਰਕਾਂ ਅਤੇ ਬਾਗਾਂ ਨੂੰ ਬੰਦ ਕਰ ਦਿੱਤਾ ਗਿਆ ਹੈ।ਅਧਿਕਾਰੀਆਂ ਨੇ ਕਿਹਾ ਕਿ ਸੈਲਾਨੀਆਂ ਲਈ ਖਤਰੇ ਨੂੰ ਭਾਂਪਦਿਆਂ ਕਸ਼ਮੀਰ ਦੇ 87 ਜਨਤਕ ਪਾਰਕਾਂ ਅਤੇ ਬਾਗਾਂ ਵਿੱਚੋਂ 48 ਦੇ ਗੇਟ ਬੰਦ ਕਰ ਦਿੱਤੇ ਗਏ ਹਨ।

ਅਧਿਕਾਰੀਆਂ ਨੇ ਕਿਹਾ ਕਿ ਬੰਦ ਕੀਤੇ ਗਏ ਸੈਲਾਨੀ ਸਥਾਨ ਕਸ਼ਮੀਰ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਜਾਂਚ ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਇਸ ਸੂਚੀ ਵਿੱਚ ਹੋਰ ਸਥਾਨ ਸ਼ਾਮਲ ਕੀਤੇ ਜਾ ਸਕਦੇ ਹਨ।

ਸੈਲਾਨੀਆਂ ਲਈ ਪਾਬੰਦੀਸ਼ੁਦਾ ਥਾਵਾਂ ਵਿੱਚ ਦੂਤਪਥਰੀ, ਕੋਕਰਨਾਗ, ਦੁਕਸਮ, ਸਿੰਥਨ ਟੌਪ, ਅੱਛਬਲ, ਬੰਗਸ ਵੈਲੀ, ਮਾਰਗਨ ਟੌਪ ਅਤੇ ਤੋਸਾ ਮੈਦਾਨ ਸ਼ਾਮਲ ਹਨ।ਹਾਲਾਂਕਿ ਅਧਿਕਾਰੀਆਂ ਨੇ ਇਸ ਸਬੰਧੀ ਕੋਈ ਰਸਮੀ ਹੁਕਮ ਜਾਰੀ ਨਹੀਂ ਕੀਤਾ ਹੈ, ਪਰ ਇਨ੍ਹਾਂ ਥਾਵਾਂ ‘ਤੇ ਦਾਖਲੇ ‘ਤੇ ਰੋਕ ਲਗਾ ਦਿੱਤੀ ਗਈ ਹੈ।

Leave a Reply

Your email address will not be published. Required fields are marked *