Breaking News
Dashmesh GS Electricals Verka Smart Media Insurance Point Tav Prasad

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਆਪਣੀਆਂ ਬੰਦਰਗਾਹਾਂ ਕੀਤੀਆਂ ਬੰਦ

ਨਵੀਂ ਦਿੱਲੀ, 4 ਮਈ, ਪੰਜਾਬੀ ਦੁਨੀਆ ਬਿਊਰੋ:

ਪਹਿਲਗਾਮ ਹਮਲੇ ਦੇ ਵਿਰੋਧ ਵਿਚ ਸਖ਼ਤ ਕਦਮ ਉਠਾਉਂਦਿਆਂ ਭਾਰਤ ਨੇ ਸ਼ਨੀਵਾਰ ਨੂੰ ਪਾਕਿਸਤਾਨ ਤੋਂ ਆਉਣ-ਜਾਣ ਵਾਲੇ ਸਮਾਨ ਦੀ ਦਰਾਮਦ ‘ਤੇ ਪਾਬੰਦੀ ਲਗਾ ਦਿੱਤੀ ਸੀ ਅਤੇ ਨਾਲ ਹੀ ਪਾਕਿਸਤਾਨੀ ਸਮੁੰਦਰੀ ਜਹਾਜ਼ਾਂ ਦੇ ਭਾਰਤੀ ਬੰਦਰਗਾਹਾਂ ਵਿੱਚ ਦਾਖਲੇ ‘ਤੇ ਵੀ ਪਾਬੰਦੀ ਲਗਾਈ ਸੀ।

ਭਾਰਤ ਵਿਰੁੱਧ ਜਵਾਬੀ ਕਾਰਵਾਈ ਕਰਦਿਆਂ ਪਾਕਿਸਤਾਨ ਨੇ ਵੀ ਭਾਰਤੀ ਸਮੁੰਦਰੀ ਜਹਾਜ਼ਾਂ ਦੇ ਪਾਕਿ ਬੰਦਰਗਾਹਾਂ ਵਿਚ ਦਾਖ਼ਲ ਹੋਣ ਅਤੇ ਭਾਰਤੀ ਜਹਾਜ਼ਾਂ ਰਾਹੀਂ ਸਾਮਾਨ ਦੀ ਦਰਾਮਦ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ।

ਸੂਤਰਾਂ ਮੁਤਾਬਕ, ਪਾਕਿਸਤਾਨ ਨੇ ਸ਼ਨੀਵਾਰ ਦੇਰ ਰਾਤ ਹੁਕਮ ਦਿੱਤਾ ਕਿ ਕਿਸੇ ਵੀ ਭਾਰਤੀ ਝੰਡੇ ਵਾਲੇ ਜਹਾਜ਼ਾਂ ਨੂੰ ਕਿਸੇ ਵੀ ਪਾਕਿਸਤਾਨੀ ਬੰਦਰਗਾਹ ‘ਤੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਪਾਕਿਸਤਾਨੀ ਜਹਾਜ਼ਾਂ ਨੂੰ ਕਿਸੇ ਵੀ ਭਾਰਤੀ ਬੰਦਰਗਾਹ ‘ਤੇ ਡੌਕਿੰਗ ਕਰਨ ਤੋਂ ਵੀ ਰੋਕ ਦਿੱਤਾ ਗਿਆ।

Leave a Reply

Your email address will not be published. Required fields are marked *