Breaking News
Dashmesh GS Electricals Verka Smart Media Insurance Point Tav Prasad

ਭਾਰਤ ਨੇ ਪਾਕਿਸਤਾਨ ਦੇ 9 ਅੱਤਵਾਦੀ ਟਿਕਾਣਿਆਂ ਨੂੰ ਕੀਤਾ ਤਬਾਹ

ਨਵੀਂ ਦਿੱਲੀ, 7 ਮਈ, ਪੰਜਾਬੀ ਦੁਨੀਆ ਬਿਊਰੋ :

ਰੱਖਿਆ ਮੰਤਰਾਲੇ ਵੱਲੋਂ ਬੁੱਧਵਾਰ (7 ਮਈ, 2025) ਨੂੰ ਸਵੇਰੇ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਫੌਜ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਤਬਾਹ ਕਰ ਦਿੱਤਾ ਹੈ। ‘ਆਪ੍ਰੇਸ਼ਨ ਸਿੰਦੂਰ’ ਦੇ ਨਾਮ ਨਾਲ ਸ਼ੁਰੂ ਕੀਤੇ ਇਸ ਹਮਲੇ ਵਿਚ ਉਹਨਾਂ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿੱਥੋਂ ਭਾਰਤ ਵਿਰੁੱਧ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਈ ਜਾ ਰਹੀ ਸੀ। ਕੁੱਲ 9 ਥਾਵਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

ਸੂਤਰਾਂ ਮੁਤਾਬਕ ਇਸ ਕਾਰਵਾਈ ਦੌਰਾਨ ਕਰੀਬ 30 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਦੌਰਾਨ ਕਿਸੇ ਵੀ ਪਾਕਿਸਤਾਨੀ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ ਹੈ।

ਰੱਖਿਆ ਮੰਤਰਾਲੇ ਨੇ ਬਿਆਨ ਵਿੱਚ ਕਿਹਾ ਹੈ ਕਿ ਸਾਡੀ ਕਾਰਵਾਈ ਕੇਂਦ੍ਰਿਤ ਅਤੇ ਮਾਪੇ ਟੀਚੇ ਮੁਤਾਬਕ ਗਈ ਸੀ। ਕਿਸੇ ਵੀ ਪਾਕਿਸਤਾਨੀ ਫੌਜੀ ਸੰਸਥਾ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ। ਭਾਰਤ ਨੇ ਅੱਤਵਾਦੀ ਟਿਕਾਣਿਆਂ ਦੀ ਚੋਣ ਅਤੇ ਉਨ੍ਹਾਂ ਨੂੰ ਤਬਾਹ ਕਰਨ ਦੇ ਤਰੀਕੇ ਵਿੱਚ ਬਹੁਤ ਸੰਜਮ ਦਿਖਾਇਆ ਹੈ।

ਪਾਕਿਸਤਾਨੀ ਫੌਜ ਦੇ ਬੁਲਾਰੇ ਡੀਜੀ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈਐਸਪੀਆਰ) ਨੇ ਕਿਹਾ ਹੈ ਕਿ ਬਹਾਵਲਪੁਰ ਵਿੱਚ ਹਵਾਈ ਹਮਲੇ ਤੋਂ ਬਾਅਦ 30 ਲੋਕਾਂ ਦੀ ਮੌਤ ਹੋ ਗਈ ਹੈ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਲਸ਼ਕਰ ਅਤੇ ਜੈਸ਼ ਦੇ ਹੈੱਡਕੁਆਰਟਰ ਤਬਾਹ ਕਰ ਦਿੱਤੇ ਗਏ ਹਨ।

Leave a Reply

Your email address will not be published. Required fields are marked *