
ਮੁਕੇਸ਼ ਗੋਇਲ ਦੀ ਅਗਵਾਈ ਹੇਠ ਇੰਦਰਪ੍ਰਸਥ ਵਿਕਾਸ ਪਾਰਟੀ ਬਣਾਉਣ ਦਾ ਐਲਾਨ
ਨਵੀਂ ਦਿੱਲੀ, 17 ਮਈ, ਪੰਜਾਬੀ ਦੁਨੀਆ ਬਿਊਰੋ:
ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ 15 ਕੌਂਸਲਰਾਂ ਵੱਲੋਂ ਦਿੱਲੀ ਵਿੱਚ ਪਾਰਟੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਇੱਕ ਵੱਖਰੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਕੁਝ ਮਹੀਨੇ ਬਾਅਦ, ਇਸ ਕਾਰਵਾਈ ਨੂੰ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਪਾਰਟੀ ਛੱਡਣ ਵਾਲੇ ਆਗੂਆਂ ਵਿੱਚ ਮੁਕੇਸ਼ ਗੋਇਲ, ਐਮਸੀਡੀ ਵਿੱਚ ‘ਆਪ’ ਦੇ ਸਦਨ ਦੇ ਨੇਤਾ, ਹਿਮਾਨੀ ਜੈਨ ਅਤੇ ਹੋਰ ਸ਼ਾਮਲ ਹਨ। ਗੋਇਲ ਦੀ ਅਗਵਾਈ ਹੇਠ ਕੌਂਸਲਰਾਂ ਨੇ ਇੰਦਰਪ੍ਰਸਥ ਵਿਕਾਸ ਪਾਰਟੀ ਨਾਮ ਦੀ ਇੱਕ ਨਵੀਂ ਪਾਰਟੀ ਦਾ ਐਲਾਨ ਕੀਤਾ।
ਗੋਇਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕਰੀਬ15 ਕੌਂਸਲਰਾਂ ਨੇ ਅਸਤੀਫ਼ਾ ਦੇ ਦਿੱਤਾ ਹੈ ਅਤੇ ਇੱਕ ਨਵੀਂ ਪਾਰਟੀ, ਇੰਦਰਪ੍ਰਸਥ ਵਿਕਾਸ ਪਾਰਟੀ ਬਣਾਈ ਹੈ। ਸੱਤਾ ਵਿੱਚ ਹੋਣ ਦੇ ਬਾਵਜੂਦ, ਅਸੀਂ ਦਿੱਲੀ ਦੇ ਲੋਕਾਂ ਦੀ ਸੇਵਾ ਲਈ ਕੰਮ ਨਹੀਂ ਕਰ ਸਕੇ। ਇਸ ਲਈ ਸਾਨੂੰ ਇਹ ਕਦਮ ਚੁੱਕਣਾ ਪਿਆ।