
ਅਹਿਮਦਾਬਾਦ: 2 ਜੂਨ, ਪੰਜਾਬੀ ਦੁਨੀਆ ਬਿਊਰੋ:
ਅਹਿਮਦਾਬਾਦ ਵਿੱਚ ਅੱਜ ਵਾਪਰੇ ਜਹਾਜ਼ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਵੀ ਸਵਾਰ ਸਨ। ਲੰਡਨ ਜਾ ਰਿਹਾ ਏਅਰ ਇੰਡੀਆ ਜਹਾਜ਼ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਹਵਾਈ ਅੱਡੇ ਨੇੜੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹਾਦਸਾਗ੍ਰਸਤ ਹੋ ਗਿਆ। ਸ੍ਰੀ ਵਿਜੇ ਰੁਪਾਨੀ ਵੀ ਲੰਡਨ ਜਾ ਰਹੇ ਸਨ। ਅਜੇ ਤੱਕ ਉਨ੍ਹਾ ਦੀ ਹਾਲਤ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਜਹਾਜ਼ ਵਿੱਚ 230 ਯਾਤਰੀਆਂ ਅਤੇ 12 ਚਾਲਕ ਦਲ ਦੇ ਮੈਂਬਰਾਂ ਸਮੇਤ 242 ਲੋਕ ਸਵਾਰ ਸਨ।