Breaking News
Dashmesh GS Electricals Verka Smart Media Insurance Point Tav Prasad

ਵੱਡੀ ਖਬਰ: ਬੰਬੇ ਹਾਈ ਕੋਰਟ ਨੇ ਮੁੰਬਈ ਟ੍ਰੇਨ ਧਮਾਕੇ ਦੇ ਸਾਰੇ 12 ਦੋਸ਼ੀਆਂ ਨੂੰ ਬਰੀ ਕੀਤਾ

ਮੁੰਬਈ, 21 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਬੰਬੇ ਹਾਈ ਕੋਰਟ ਨੇ ਸੋਮਵਾਰ ਨੂੰ ਇਕ ਵੱਡਾ ਫੈਸਲਾ ਸੁਣਾਉਂਦਿਆਂ 2006 ਦੇ ਮੁੰਬਈ ਲੋਕਲ ਟ੍ਰੇਨ ਧਮਾਕਿਆਂ ਦੇ ਪੰਜ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਉਣ ਵਾਲੇ ਵਿਸ਼ੇਸ਼ ਅਦਾਲਤ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਨਾਲ ਹੀ ਮਹਾਰਾਸ਼ਟਰ ਸਰਕਾਰ ਦੀ ਉਨ੍ਹਾਂ ਦੀਆਂ ਸਜ਼ਾਵਾਂ ਦੀ ਪੁਸ਼ਟੀ ਕਰਨ ਦੀ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਹੈ। ਇਸ ਦਾ ਨਾਲ ਹੀ ਹਾਈ ਕੋਰਟ ਨੇ ਇਸ ਮਾਮਲੇ ਦੇ ਸਾਰੇ 12 ਦੋਸ਼ੀਆਂ ਨੂੰ ਬਰੀ ਕਰ ਦਿੱਤਾ, ਜਿਨ੍ਹਾਂ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਜਸਟਿਸ ਅਨਿਲ ਐਸ ਕਿਲੋਰ ਅਤੇ ਸ਼ਿਆਮ ਸੀ ਚਾਂਡਕ ਦੇ ਬੈਂਚ ਨੇ ਕੁਝ ਗਵਾਹਾਂ ਦੀ ਭਰੋਸੇਯੋਗਤਾ ਅਤੇ ਕੁਝ ਮੁਲਜ਼ਮਾਂ ਦੀ ਟੈਸਟ ਆਈਡੈਂਟੀਫਿਕੇਸ਼ਨ ਪਰੇਡ ‘ਤੇ ਸਵਾਲ ਉਠਾਏ। ਉਹਨਾਂ ਕਿਹਾ ਕਿ ਇਸਤਗਾਸਾ ਪੱਖ ਕੇਸ ਸਾਬਤ ਕਰਨ ਵਿੱਚ ‘ਪੂਰੀ ਤਰ੍ਹਾਂ ਅਸਫਲ’ ਰਿਹਾ। ਬੈਂਚ ਨੇ ਉਨ੍ਹਾਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਸਾਰਿਆਂ ਨੂੰ 25,000 ਰੁਪਏ ਦੇ ਨਿੱਜੀ ਮੁਚਲਕੇ ‘ਤੇ ਅਮਲ ਕਰਨ ਦਾ ਨਿਰਦੇਸ਼ ਦਿੱਤਾ।

ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ 13 ਦੋਸ਼ੀ ਸਨ, ਜਿਨ੍ਹਾਂ ਵਿੱਚੋਂ ਇੱਕ ਨੂੰ ਵਿਸ਼ੇਸ਼ ਅਦਾਲਤ ਨੇ ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮਜ਼ ਐਕਟ (ਮਕੋਕਾ) ਦੇ ਤਹਿਤ ਬਰੀ ਕਰ ਦਿੱਤਾ ਸੀ। 12 ਵਿੱਚੋਂ ਪੰਜ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ, ਜਿਨ੍ਹਾਂ ਵਿੱਚੋਂ ਇੱਕ ਦੀ ਮਹਾਂਮਾਰੀ ਦੌਰਾਨ ਜੇਲ੍ਹ ਵਿੱਚ ਮੌਤ ਹੋ ਗਈ ਸੀ, ਅਤੇ ਸੱਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

Leave a Reply

Your email address will not be published. Required fields are marked *