
ਨਵੀਂ ਦਿੱਲੀ, 4 ਅਗਸਤ, ਪੰਜਾਬੀ ਦੁਨੀਆ ਬਿਊਰੋ:
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਝਾਰਖੰਡ ਮੁਕਤੀ ਮੋਰਚਾ ਦੇ ਸਹਿ-ਸੰਸਥਾਪਕ ਸ਼ਿਬੂ ਸੋਰੇਨ ਦਾ ਅੱਜ ਸੋਮਵਾਰ ਨੂੰ ਦੇਹਾਂਤ ਹੋ ਗਿਆ। ਉਹ 81 ਵਰ੍ਹਿਆਂ ਦੇ ਸਨ। ਇਹ ਐਲਾਨ ਉਨ੍ਹਾਂ ਦੇ ਪੁੱਤਰ ਅਤੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਰਾਹੀਂ ਕੀਤਾ।
ਦੱਸਣਯੋਗ ਹੈ ਕਿ ਸ੍ਰੀ ਸ਼ਿਬੂ ਸੋਰੇਨ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਉਹ ਕਰੀਬ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਰਾਸ਼ਟਰੀ ਰਾਜਧਾਨੀ ਦੇ ਸ਼੍ਰੀ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਸਨ।