Breaking News
Smart Media Dashmesh Mohali Walk Smart Media Insurance Point Hardev Singh Ubha

ਗਿ: ਹਰਪ੍ਰੀਤ ਸਿੰਘ ਅਕਾਲੀ ਦਲ ਦੇ ਪ੍ਰਧਾਨ ਤੇ ਬੀਬੀ ਸਤਵੰਤ ਕੌਰ ਚੇਅਰਪਰਸਨ ਬਣੇ

ਅੰਮ੍ਰਿਤਸਰ, 11 ਅਗਸਤ, ਪੰਜਾਬੀ ਦੁਨੀਆ ਬਿਊਰੋ :

ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅੱਜ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ। ਅੱਜ ਇੱਥੇ ਹੋਏ ਡੈਲੀਗੇਟ ਇਜਲਾਸ ਵੱਲੋਂ ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੀ ਚੇਅਰਪਰਸਨ ਚੁਣਿਆ ਗਿਆ। ਸੰਤ ਸਮਾਜ ਦੇ ਆਗੂ ਬਾਬਾ ਸਰਬਜੋਤ ਸਿੰਘ ਬੇਦੀ ਵੱਲੋਂ ਉਨ੍ਹਾਂ ਦਾ ਨਾਂ ਪ੍ਰਪੋਜ਼ ਕੀਤਾ ਗਿਆ ਅਤੇ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਦੀ ਤਾਈਦ ਕੀਤੀ।

ਵਰਨਣਯੋਗ ਹੈ ਕਿ ਇਹ ਸਾਰੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਹੈ। ਇਸ ਮੌਕੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਮਨਪ੍ਰੀਤ ਸਿੰਘ ਇਆਲੀ, ਇਕਬਾਲ ਸਿੰਘ ਵਿੱਚ ਝੂੰਦਾ ਤੇ ਬੀਬੀ ਸਤਵੰਤ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਡਸਾ, ਬੀਬੀ ਪਰਮਜੀਤ ਕੌਰ ਗੁਲਸ਼ਨ ਤੋਂ ਇਲਾਵਾ ਵੱਡੇ ਪੱਧਰ ਤੇ ਡੈਲੀਗੇਟ ਸ਼ਾਮਿਲ ਹੋਏ।

Leave a Reply

Your email address will not be published. Required fields are marked *