Breaking News
Smart Media Dashmesh Insurance Point

ਭਿਆਨਕ ਸੜਕ ਹਾਦਸੇ ‘ਚ ਬਜ਼ੁਰਗ ਜੋੜੇ ਦੀ ਮੌਤ

ਖੰਨਾ, 22 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਲੁਧਿਆਣਾ ਜ਼ਿਲ੍ਹੇ ਦੇ ਪਿੰਡ ਘੁਡਾਣੀ ਕਲਾਂ ਨੇੜੇ ਅੱਜ ਇਕ ਭਿਆਨਕ ਸੜਕ ਹਾਦਸੇ ਦੌਰਾਨ ਇੱਕ ਬਜ਼ੁਰਗ ਜੋੜੇ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਇਹ ਜੋੜਾ ਜਦੋਂ ਆਪਣੇ ਵਿਆਹ ਦੀ ਵਰ੍ਹੇਗੰਢ ਦੀ ਖੁਸ਼ੀ ਵਿਚ ਨਜ਼ਦੀਕੀ ਗੁਰਦੁਆਰਾ ਰਾੜਾ ਸਾਹਿਬ ਵਿਖੇ ਨਤਮਸਤਕ ਹੋਣ ਜਾ ਰਿਹਾ ਸੀ ਤਾਂ ਰਸਤੇ ਵਿੱਚ ਇਕ ਸਕਾਰਪੀਓ ਗੱਡੀ ਨੇ ਉਹਨਾਂ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਪਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂਕਿ ਪਤਨੀ ਦੀ ਲੁਧਿਆਣਾ ਡੀ.ਐਮ.ਸੀ. ‘ਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਰਨੈਲ ਸਿੰਘ ਕੈਂਥ (60) ਅਤੇ ਰਾਜਵਿੰਦਰ ਕੌਰ ਵਾਸੀ ਬੀਜਾ ਵਜੋਂ ਹੋਈ ਹੈ।

Leave a Reply

Your email address will not be published. Required fields are marked *