Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਕਮਲ ਕਿਸ਼ੋਰ ਯਾਦਵ ਨੇ ਅਹੁਦਾ ਸੰਭਾਲਿਆ

ਪਟਿਆਲਾ: 27 ਅਪ੍ਰੈਲ, ਪੰਜਾਬੀ ਦੁਨੀਆ ਬਿਓਰੋ :

ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਅਤੇ ਪੰਜਾਬ ਕਾਡਰ ਦੇ 2003 ਬੈਚ ਦੇ ਆਈਏਐੱਸ ਅਧਿਕਾਰੀ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਅੱਜ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਤਿਵਾੜੀ ਦੀ ਅਗਵਾਈ ਵਿੱਚ ਅਧਿਕਾਰੀਆਂ ਵੱਲੋਂ ਯੂਨੀਵਰਸਿਟੀ ਪੁੱਜਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਤ ਕਰਨ ਲਈ ਬਾਖੂਬੀ ਕੰਮ ਕਰ ਰਹੀ ਹੈ ਤੇ ਉਹ ਇਸ ਕਾਰਜ ਨੂੰ ਅੱਗੇ ਲਿਜਾਣ ਲਈ ਕੰਮ ਕਰਨਗੇ।

ਇਸੇ ਮੌਕੇ ‘ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ’ (ਪੂਟਾ) ਦੇ ਪ੍ਰਧਾਨ ਪ੍ਰੋ. ਭੁਪਿੰਦਰ ਵਿਰਕ ਅਤੇ ‘ਗ਼ੈਰ-ਅਧਿਆਪਨ ਕਰਮਚਾਰੀ ਸੰਘ’ ਦੇ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਵੱਖ-ਵੱਖ ਸੰਗਠਨਾਂ ਵੱਲੋਂ ਭਰਵਾਂ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਉਚੇਰੀ ਸਿੱਖਿਆ ਦੇ ਡਿਪਟੀ ਡਾਇਰੈਕਟਰ ਡਾ. ਅਸ਼ਵਨੀ ਭੱਲਾ ਵੀ ਮੌਜੂਦ ਸਨ।

Leave a Reply

Your email address will not be published. Required fields are marked *