Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ‘ਚ ਵਧ ਰਹੀ ਭਾਜਪਾ ਦੀ ਲੋਕਪ੍ਰਿਅਤਾ, 27 ‘ਚ ਬਣੇਗੀ ਸਾਡੀ ਸਰਕਾਰ: ਪ੍ਰਨੀਤ ਕੌਰ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ, ਪੰਜਾਬੀ ਦੁਨੀਆ ਬਿਊਰੋ: 

ਮਾਘੀ ਦੇ ਪਵਿੱਤਰ ਤਿਉਹਾਰ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਸਿਆਸੀ ਕਾਨਫ਼ਰੰਸ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਪਰਿਵਾਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਅਤੇ ਭਾਜਪਾ ਦੀ ਪੰਜਾਬ ਅੰਦਰ ਲੋਕ ਪ੍ਰੇਤ ਦਾ ਦਿਨੋ ਦਿਨ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਾਥ ਦੇ ਸਦਕਾ 2027 ਵਿਚ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। 

ਪ੍ਰਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਬੜੀ ਖ਼ੁਸ਼ੀ ਹੈ ਕਿ ਭਾਜਪਾ ਦੀ ਲੀਡਰਸ਼ਿਪ 40 ਮੁਕਤਿਆਂ ਦੀ ਯਾਦ ਵਿਚ ਲਗਾਏ ਗਏ ਮਾਘੀ ਮੇਲੇ ਮੌਕੇ ਗੁਰੂ ਸਾਹਿਬ ਅੱਗੇ ਸੀਸ ਨਿਵਾਉਣ ਲਈ ਇੱਥੇ ਪਹੁੰਚੀ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ।

ਇਸ ਮੌਕੇ ਤਰੁਣ ਚੁੱਘ, ਸੁਨੀਲ ਜਾਖੜ, ਇਕਬਾਲ ਸਿੰਘ ਲਾਲਪੁਰਾ ਸਮੇਤ ਭਾਜਪਾ ਦੇ ਹੋਰ ਕਈ ਨਾਮਵਰ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *