Breaking News
Dashmesh GS Electricals Verka Smart Media Insurance Point Tav Prasad

ਰਾਘਵ ਚੱਢਾ ਨੇ ਤੋੜੀ ਚੁੱਪੀ, ‘ਆਪ’ ਲੀਡਰਸ਼ਿਪ ਪ੍ਰਤੀ ਜਤਾਇਆ ਰੋਸ

ਨਵੀਂ ਦਿੱਲੀ, 3 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਰਾਜ ਸਭਾ ਵਿੱਚ ਆਪਣੇ ਡਿਪਟੀ ਲੀਡਰ ਵਜੋਂ ਹਟਾਏ ਜਾਣ ਤੋਂ ਇੱਕ ਦਿਨ ਬਾਅਦ ਆਪਣੀ ਚੁੱਪੀ ਤੋੜੀ ਹੈ। ਉਹਨਾਂ ਰੋਸ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਹੁਣ ਸੰਸਦ ਵਿੱਚ ਇਸ ਲਈ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਕਿਉਂਕਿ ਉਹ ਜਨਤਕ ਮੁੱਦੇ ਉਠਾ ਰਹੇ ਸਨ।

ਆਪਣੇ X ਅਕਾਉਂਟ ‘ਤੇ ਇੱਕ ਵੀਡੀਓ ਸੰਦੇਸ਼ ਵਿੱਚ, ਚੱਢਾ ਨੇ ਪੁੱਛਿਆ ਕਿ ਕੀ ਸੰਸਦ ਵਿੱਚ ਜਨਤਕ ਮੁੱਦੇ ਉਠਾਉਣਾ ‘ਅਪਰਾਧ’ ਹੈ।

ਰਾਘਵ ਚੱਢਾ ਨੇ ਕਿਹਾ “ਜਦੋਂ ਵੀ ਮੈਨੂੰ ਸੰਸਦ ਵਿੱਚ ਬੋਲਣ ਦਾ ਮੌਕਾ ਮਿਲਦਾ ਹੈ, ਮੈਂ ਜਨਤਕ ਮੁੱਦੇ ਉਠਾਉਂਦਾ ਹਾਂ। ਮੈਂ ਉਨ੍ਹਾਂ ਵਿਸ਼ਿਆਂ ਨੂੰ ਉਠਾਉਂਦਾ ਹਾਂ ਜਿਨ੍ਹਾਂ ‘ਤੇ ਸੰਸਦ ਵਿੱਚ ਘੱਟ ਹੀ ਚਰਚਾ ਹੁੰਦੀ ਹੈ। ਕੀ ਲੋਕਾਂ ਦੇ ਮੁੱਦੇ ਉਠਾਉਣਾ ਜਾਂ ਜਨਤਕ ਮੁੱਦਿਆਂ ‘ਤੇ ਬੋਲਣਾ ਅਪਰਾਧ ਹੈ? ਕੀ ਮੈਂ ਕੁਝ ਗਲਤ ਕੀਤਾ ਹੈ? ਮੈਂ ਅੱਜ ਇਹ ਸਵਾਲ ਪੁੱਛ ਰਿਹਾ ਹਾਂ ਕਿਉਂਕਿ ਆਮ ਆਦਮੀ ਪਾਰਟੀ (ਆਪ) ਨੇ ਰਾਜ ਸਭਾ ਸਕੱਤਰੇਤ ਨੂੰ ਰਾਘਵ ਚੱਢਾ ਨੂੰ ਸੰਸਦ ਵਿੱਚ ਬੋਲਣ ਤੋਂ ਰੋਕਣ ਲਈ ਚਿੱਠੀ ਲਿਖੀ ਹੈ।”

ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ, ਰਾਜ ਸਭਾ ਸਕੱਤਰੇਤ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਸੀ ਕਿ ਰਾਘਵ ਚੱਢਾ ਨੂੰ ਸਦਨ ਵਿੱਚ ਉਪ ਨੇਤਾ ਦੇ ਅਹੁਦੇ ਤੋਂ ਹਟਾਇਆ ਜਾਵੇ ਅਤੇ ਪੰਜਾਬ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਨੂੰ ਉਨ੍ਹਾਂ ਦੀ ਜਗ੍ਹਾ ਅਹੁਦੇ ਦਾ ਪ੍ਰਸਤਾਵ ਭੇਜਿਆ ਸੀ।

Leave a Reply

Your email address will not be published. Required fields are marked *