Breaking News
Smart Media Dashmesh Insurance Point

ਲੁਧਿਆਣਾ ਤੋਂ ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ

ਲੁਧਿਆਣਾ, 12 ਮਈ, ਪੰਜਾਬੀ ਦੁਨੀਆ ਬਿਊਰੋ :

ਲੁਧਿਆਣਾ ਵਿੱਚ ਕਾਂਗਰਸ ਪਾਰਟੀ ਉਦੋਂ ਹੋਰ ਮਜ਼ਬੂਤ ਹੋਈ ਜਦੋਂ ਦੋਵੇਂ ਬੈਂਸ ਭਰਾ, ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

ਬੈਂਸ ਭਰਾਵਾਂ ਨੂੰ ਅੱਜ ਨਵੀਂ ਦਿੱਲੀ ਵਿਖੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਾਰਟੀ ਵਿੱਚ ਸ਼ਾਮਲ ਕੀਤਾ। ਉਹਨਾਂ ਦਾ ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਨੇ ਕਿਹਾ ਕਿ ਬੈਂਸ ਭਰਾ ਨਾ ਸਿਰਫ਼ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਸਗੋਂ ਪੂਰੇ ਸੂਬੇ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਗੇ।

ਜ਼ਿਕਰਯੋਗ ਹੈ ਕਿ “ਬੈਂਸ ਭਰਾਵਾਂ” ਨੇ 2012 ਤੋਂ 2022 ਤੱਕ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕਿਆਂ ਦੀ ਨੁਮਾਇੰਦਗੀ ਕੀਤੀ। 2019 ਦੀਆਂ ਆਮ ਚੋਣਾਂ ਵਿੱਚ, ਸਿਮਰਜੀਤ ਬੈਂਸ, ਜਿਸ ਨੇ ਆਪਣੀ ਲੋਕ ਇਨਸਾਫ ਪਾਰਟੀ ਦੀ ਟਿਕਟ ‘ਤੇ ਚੋਣ ਲੜਕੇ ਲਗਭਗ 3.07 ਲੱਖ ਵੋਟਾਂ ਹਾਸਿਲ ਕਰਕੇ ਜਿੱਤ ਪ੍ਰਾਪਤ ਕੀਤੀ ਸੀ।ਬਲਵਿੰਦਰ ਬੈਂਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਵੀ ਹਨ।

ਬੈਂਸ ਭਰਾਵਾਂ ਨੇ ਕਿਹਾ ਕਿ ਉਹ ਬਿਨਾਂ ਸ਼ਰਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਭਰੋਸਾ ਦਿਵਾਇਆ ਹੈ ਕਿ ਉਹ ਸਿਰਫ਼ ਲੁਧਿਆਣਾ ਵਿੱਚ ਹੀ ਨਹੀਂ ਸਗੋਂ ਸੂਬੇ ਦੇ ਹੋਰ ਹਲਕਿਆਂ ਵਿੱਚ ਵੀ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ।

Leave a Reply

Your email address will not be published. Required fields are marked *