
ਲੁਧਿਆਣਾ, 13 ਮਈ, ਪੰਜਾਬੀ ਦੁਨੀਆ ਬਿਊਰੋ :
ਪ੍ਰਸਿੱਧ ਪੰਜਾਬੀ ਸ਼ਾਇਰ ਅਤੇ ਸਾਹਿਤਕਾਰ ਪਦਮਸ਼੍ਰੀ ਡਾ: ਸੁਰਜੀਤ ਪਾਤਰ ਦਾ ਅੱਜ ਲੁਧਿਆਣਾ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਪੁੱਤਰ ਨੇ ਚਿਤਾ ਨੂੰ ਅਗਨੀ ਦਿੱਤੀ। ਅੰਤਿਮ ਯਾਤਰਾ ‘ਚ ਵੱਡੀ ਗਿਣਤੀ ਨਾਮਵਰ ਸ਼ਖਸੀਅਤਾਂ ਪਹੁੰਚੀਆਂ ਹੋਈਆ ਸਨ। ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਲਈ ਉੱਥੇ ਪੁੱਜੇ ਅਤੇ ਉਨ੍ਹਾਂ ਦੀ ਅਰਥੀ ਨੂੰ ਮੋਢਾ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਬਹੁਤ ਸਾਰੇ ਲੋਕ ਇਕੱਠੇ ਹੋਏ।ਪ੍ਰਸਿੱਧ ਸਾਹਿਤਕਾਰ, ਕਲਾਕਾਰ, ਆਗੂ, ਵਿਧਾਇਕ, ਪ੍ਰੋਫੈਸਰ ਅਤੇ ਮੀਡੀਆ ਨਾਲ ਸਬੰਧਤ ਲੋਕ ਸ਼ਾਮਲ ਹੋਏ।ਜਿਕਰਯੋਗ ਹੈ ਕਿ ਡਾ. ਸੁਰਜੀਤ ਪਾਤਰ ਦੀ ਦੋ ਦਿਨ ਪਹਿਲਾਂ ਮੌਤ ਹੋ ਗਈ ਸੀ। ਪਰ ਉਨ੍ਹਾਂ ਦਾ ਪੁੱਤਰ ਵਿਦੇਸ਼ ਵਿੱਚ ਸੀ। ਅਜਿਹੇ ‘ਚ ਬੇਟੇ ਦੇ ਆਉਣ ਤੋਂ ਬਾਅਦ ਅੱਜ ਅੰਤਿਮ ਸਸਕਾਰ ਕੀਤਾ ਗਿਆ ਹੈ।
ਪੰਜਾਬੀ ਕਵੀ ਤੇ ਸਾਹਿਤਕਾਰ ਡਾ. ਸੁਰਜੀਤ ਪਾਤਰ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਹਰ ਸਾਲ ਪਾਤਰ ਐਵਾਰਡ ਦਿੱਤਾ ਜਾਵੇਗਾ। ਇਹ ਪੁਰਸਕਾਰ ਉੱਭਰਦੇ ਕਵੀਆਂ ਨੂੰ ਦਿੱਤਾ ਜਾਵੇਗਾ। ਇਸ ਸਬੰਧੀ ਸਾਰੀ ਯੋਜਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਆਰ ਕੀਤੀ ਗਈ ਹੈ।