Breaking News
Smart Media Dashmesh Mohali Walk Smart Media Insurance Point Hardev Singh Ubha

ਸ਼ਰਧਾਲੂਆਂ ਨਾਲ ਭਰੀ ਬੋਲੈਰੋ ਜੀਪ ਸਰਹਿੰਦ ਨਹਿਰ ‘ਚ ਡਿੱਗੀ, 2 ਬੱਚਿਆਂ ਸਮੇਤ 2 ਔਰਤਾਂ ਦੀ ਮੌਤ

ਸਮਰਾਲਾ, 24 ਮਈ, ਪੰਜਾਬੀ ਦੁਨੀਆ ਬਿਊਰੋ :

ਸਮਰਾਲਾ ਦੇ ਝਾੜ ਸਾਹਿਬ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਥੇ ਸਰਹਿੰਦ ਨਹਿਰ ਦੇ ਬਹਿਲੋਲਪੁਰ ਪੁਲ ਕੋਲ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ ਕਿਨਾਰੇ ਪਲਟ ਗਈ, ਜਿਸ ਵਿਚ ਮਾਂ-ਧੀ ਮਹਿੰਦਰ ਕੌਰ ਤੇ ਕਰਮਜੀਤ ਕੌਰ ਅਤੇ ਦੋ ਬੱਚਿਆਂ ਦੀ ਮੌਤ ਹੋ ਗਈ। ਇਨ੍ਹਾਂ ’ਚੋਂ ਇਕ ਬੱਚੇ ਦੀ ਪਛਾਣ ਗਗਨਜੋਤ ਕੌਰ (15) ਵਜੋਂ ਹੋਈ ਹੈ। ਇੱਕ ਹੋਰ ਬੱਚਾ ਸੁਖਪ੍ਰੀਤ ਸਿੰਘ (7) ਨਹਿਰ ਵਿਚ ਰੁੜ ਗਿਆ। ਚਮਕੌਰ ਸਾਹਿਬ ਹਸਪਤਾਲ ਵਿਚ ਜ਼ਖ਼ਮੀ ਹੋਏ 12 ਸ਼ਰਧਾਲੂਆਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ’ਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਥਾਣਾ ਪਾਇਲ ਅਧੀਨ ਨਿਜ਼ਾਮਪੁਰ, ਡਾਂਗੋਵਾਲ ਅਤੇ ਛਿਬੜਾ ਦੇ ਕਰੀਬ 15 ਤੋਂ ਵੱਧ ਔਰਤਾਂ, ਬੱਚੇ ਤੇ ਪੁਰਸ਼ ਡੇਰਾ ਬਾਬਾ ਵਡਭਾਗ ਸਿੰਘ ਦੇ ਮੱਥਾ ਟੇਕਣ ਗਏ ਸਨ। ਇਹ ਸਾਰੇ ਪਰਿਵਾਰਕ ਮੈਂਬਰ ਨਵੀਂ ਮਹਿੰਦਰਾ ਪਿਕਅੱਪ ਜੀਪ ’ਤੇ ਸਵਾਰ ਹੋ ਕੇ ਮੱਥਾ ਟੇਕਣ ਉਪਰੰਤ ਅੱਜ ਜਦੋਂ ਸਵੇਰੇ ਵਾਪਸ ਆਪਣੇ ਪਿੰਡ ਆ ਰਹੇ ਸਨ ਤਾਂ ਪਿੰਡ ਬਹਿਲੋਲਪੁਰ ਕੋਲ ਸਰਹਿੰਦ ਨਹਿਰ ਕਿਨਾਰੇ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਸੜਕ ਤੋਂ ਕਰੀਬ 30 ਫੁੱਟ ਥੱਲੇ ਨਹਿਰ ਕਿਨਾਰੇ ਜਾ ਡਿੱਗੀ। ਬੇਸ਼ੱਕ ਦਰੱਖਤਾਂ ਕਾਰਨ ਗੱਡੀ ਨਹਿਰ ਵਿਚ ਡਿੱਗਣ ਤੋਂ ਬਚਾਅ ਹੋ ਗਿਆ ਪਰ ਬੱਚਾ ਸੁਖਪ੍ਰੀਤ ਸਿੰਘ ਪਾਣੀ ਵਿਚ ਜਾ ਡਿੱਗਾ ਤੇ ਰੁੜ ਗਿਆ, ਜਦਕਿ ਬਾਕੀ ਸਾਰੇ ਗੰਭੀਰ ਜਖ਼ਮੀ ਹੋ ਗਏ। ਇਸ ਹਾਦਸੇ ਵਿਚ 2 ਬੱਚਿਆਂ ਦੀ ਮੌਕੇ ’ਤੇ ਮੌਤ ਹੋ ਗਈ ਤੇ ਮਹਿੰਦਰ ਤੇ ਕਰਮਜੀਤ ਕੌਰ ਨੇ ਹਸਪਤਾਲ ਵਿਚ ਇਲਾਜ ਅਧੀਨ ਦਮ ਤੋੜ ਦਿੱਤਾ।

Leave a Reply

Your email address will not be published. Required fields are marked *