Breaking News
Smart Media Dashmesh Mohali Walk Smart Media Insurance Point Hardev Singh Ubha

ਛੁੱਟੀਆਂ ਦੇ ਚਲਦਿਆਂ ਸਕੂਲਾਂ ‘ਚ “ਸਮਰ ਕੈਂਪ” ਨਾ ਲਗਾਉਣ ਨੂੰ ਨਵੀਆਂ ਹਦਾਇਤਾਂ ਜਾਰੀ

ਲੁਧਿਆਣਾ, 28 ਮਈ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਵਿੱਚ ਪੈ ਰਹੀ ਅੰਤਾਂ ਦੀ ਗਰਮੀ ਦੇ ਚਲਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸਕੂਲਾਂ ਵਿੱਚ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਛੁੱਟੀਆਂ ਦੇ ਬਾਵਜੂਦ ਕੁਝ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਮਰ ਕੈਂਪ ਵੀ ਲਗਾਏ ਜਾ ਰਹੇ ਹਨ। ਹੁਣ ਇਸ ਸਬੰਧੀ ਜ਼ਿਲ੍ਹਾ ਲੁਧਿਆਣਾ ਦੇ ਸਿੱਖਿਆ ਅਫਸਰ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਮੁਤਾਬਕ ਵਿਦਿਆਰਥੀਆਂ ਦੇ ਸਮਰ ਕੈਂਪ ਲਗਾਉਣ ‘ਤੇ ਰੋਕ ਲਗਾਈ ਗਈ ਹੈ। ਨਾਲ ਹੀ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਸਕੂਲ ਮੁੱਖੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *