Breaking News
Smart Media Dashmesh Insurance Point

ਸ਼੍ਰੋਮਣੀ ਅਕਾਲੀ ਦਲ ‘ਚ ਬਾਗੀ ਸੁਰਾਂ ਹੋਈਆਂ ਤੇਜ਼

ਜਲੰਧਰ, 25 ਜੂਨ, ਪੰਜਾਬੀ ਦੁਨੀਆ ਬਿਊਰੋ :

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਨੇ ਅੱਜ ਜਲੰਧਰ ਵਿਖੇ ਆਪਣੀ ਹੀ ਪਾਰਟੀ ਖਿਲਾਫ ਇਕ ਅਹਿਮ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ। ਉਧਰ ਦੂਜੇ ਪਾਸੇ ਚੰਡੀਗੜ੍ਹ ਵਿੱਚ ਅਕਾਲੀ ਦਲ ਦੀ ਦੂਜੀ ਧਿਰ ਵਲੋ ਇਕ ਮੀਟਿੰਗ ਕੀਤੀ ਗਈ, ਜਿਸ ਵਿੱਚ ਉਕਤ ਆਗੂ ਗੈਰਹਾਜ਼ਰ ਰਹੇ।

ਜਲੰਧਰ ਵਿੱਚ ਵੱਖਰੀ ਮੀਟਿੰਗ ਕਰਨ ਵਾਲੇ ਆਗੂਆਂ ਵਿੱਚ ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੋਰ ਕਈ ਸੀਨੀਅਰ ਆਗੂ ਹਾਜ਼ਰ ਸਨ।

ਇਸ ਮੀਟਿੰਗ ਸਬੰਧੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਸ ਗੱਲ ‘ਤੇ ਗੰਭੀਰ ਚਰਚਾ ਹੋਈ ਕਿ ਅਕਾਲੀ ਦਲ ਇੰਨਾ ਕਮਜ਼ੋਰ ਕਿਉਂ ਹੋ ਗਿਆ ਹੈ। ਅੱਜ ਅਸੀਂ ਅਰਸ਼ ਤੋਂ ਫਰਸ਼ ‘ਤੇ ਆ ਗਏ ਹਾਂ। ਅੱਜ ਪਾਰਟੀ ਨੂੰ ਇਸ ਦੀ ਪੁਰਾਣੀ ਨੀਂਹ ‘ਤੇ ਲਿਆਉਣ ਲਈ ਬਦਲਾਅ ਜ਼ਰੂਰੀ ਹੈ। ਜਿਸ ਦਾ ਸਿੱਧਾ ਨਿਸ਼ਾਨਾ ਪਾਰਟੀ ਲੀਡਰਸ਼ਿਪ ‘ਤੇ ਹੈ। ਇਹ ਵੀ ਕਿਆਸ-ਅਰਾਈਆਂ ਹਨ ਕਿ ਬਾਗੀ ਆਗੂ ਪਾਰਟੀ ਪ੍ਰਧਾਨ ਦੀ ਕਾਰਗੁਜਾਰੀ ‘ਤੇ ਸਵਾਲ ਚੁੱਕ ਰਹੇ ਹਨ। ਰਾਜਸੀ ਪੰਡਤਾਂ ਦਾ ਕਹਿਣਾ ਹੈ ਕਿ ਇਹ ਚਿੰਗਾਰੀ ਭਾਜਪਾ ਦੀ ਸ਼ਹਿ ‘ਤੇ ਲਗਾਈ ਹੋਈ ਵੀ ਹੋ ਸਕਦੀ ਹੈ।

Leave a Reply

Your email address will not be published. Required fields are marked *