Breaking News
Smart Media Dashmesh Insurance Point

ਜਲੰਧਰ ਉਪ ਚੋਣ: ਬਾਗੀ ਧੜੇ ਦੀ ਉਮੀਦਵਾਰ ਸੁਰਜੀਤ ਕੌਰ ਦਾ ਯੂ-ਟਰਨ, ‘ਆਪ’ ਛੱਡ ਕੇ ਮੁੜ ਅਕਾਲੀ ਦਲ ‘ਚ ਹੋਈ ਸ਼ਾਮਲ

ਜਲੰਧਰ, 3 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਜਲੰਧਰ ਪੱਛਮੀ ਜ਼ਿਮਨੀ ਚੋਣ ਦੌਰਾਨ ਮੰਗਲਵਾਰ ਨੂੰ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ ਵੱਡਾ ਯੂ-ਟਰਨ ਲੈ ਕੇ ਸਿਆਸਤ ਗਰਮਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਜ਼ਿਮਨੀ ਚੋਣ ‘ਚ ਅਕਾਲੀ ਦਲ ਦੇ ਬਾਗੀ ਧੜੇ ਦੀ ਉਮੀਦਵਾਰ ਸੁਰਜੀਤ ਕੌਰ ਵਲੋਂ ਯੂ-ਟਰਨ ਲੈਂਦਿਆਂ ਆਮ ਆਦਮੀ ਪਾਰਟੀ ਛੱਡ ਕੇ ਇਕ ਵਾਰ ਫਿਰ ਅਕਾਲੀ ਦਲ ਦੇ ਬਾਗੀ ਧੜੇ ‘ਚ ਸ਼ਾਮਲ ਹੋ ਗਈ ਹੈ। ਬੀਬੀ ਜਗੀਰ ਕੌਰ ਦੀ ਮੌਜੂਦਗੀ ਵਿੱਚ ਸੁਰਜੀਤ ਕੌਰ ਮੁੜ ਅਕਾਲੀ ਦਲ ਵਿੱਚ ਨਜ਼ਰ ਆਈ।

ਦੱਸਣਯੋਗ ਹੈ ਕਿ ਸੁਰਜੀਤ ਕੌਰ ਦੁਪਹਿਰ ਵੇਲੇ ਹੀ ‘ਆਪ’ ਵਿੱਚ ਸ਼ਾਮਲ ਹੋ ਗਈ ਸੀ ਪਰ ਸ਼ਾਮ ਤੱਕ ਉਨ੍ਹਾਂ ਨੇ ਵੱਡਾ ਯੂ-ਟਰਨ ਲੈ ਕੇ ਜਲੰਧਰ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ ਅਤੇ ਇੱਕ ਵਾਰ ਫਿਰ ਉਹ ਅਕਾਲੀ ਦਲ ਦੇ ਬਾਗੀ ਧੜੇ ਨਾਲ ਖੜ੍ਹੀ ਹੋ ਗਈ ਹੈ।

Leave a Reply

Your email address will not be published. Required fields are marked *