
ਜਲੰਧਰ, 13 ਜੁਲਾਈ, ਪੰਜਾਬੀ ਦੁਨੀਆ ਬਿਊਰੋ :
ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਪਹਿਲਾ ਰੁਝਾਨ ਸਵੇਰੇ 9 ਵਜੇ ਆਉਣ ਦੀ ਸੰਭਾਵਨਾ ਹੈ ਅਤੇ ਦੁਪਹਿਰ 2 ਵਜੇ ਤੱਕ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ। ਇਸ ਵਾਰ ਘੱਟ ਵੋਟ ਪ੍ਰਤੀਸ਼ਤਤਾ ਨੇ ਸਾਰੀਆਂ ਪਾਰਟੀਆਂ ਦੀ ਚਿੰਤਾ ਵਧਾ ਦਿੱਤੀ ਹੈ।
ਬੀਤੀ 10 ਜੁਲਾਈ ਨੂੰ ਹੋਈ ਵੋਟਿੰਗ ਵਿੱਚ ਸਿਰਫ਼ 54.90% ਵੋਟਾਂ ਪਈਆਂ ਸਨ। ਇਹ ਵੋਟ ਪ੍ਰਤੀਸ਼ਤ ਪਿਛਲੇ ਤਿੰਨ ਦਹਾਕਿਆਂ ਵਿੱਚ ਸਭ ਤੋਂ ਘੱਟ ਰਹੀ ਹੈ। ਇਸ ਸੀਟ ‘ਤੇ ਤਿਕੋਣਾ ਮੁਕਾਬਲਾ ਹੈ। ਜਿਸ ਵਿੱਚ ਭਾਜਪਾ ਵਲੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ।