Breaking News
Dashmesh GS Electricals Verka Smart Media Insurance Point Tav Prasad

ਜਲੰਧਰ ਪੱਛਮੀ ਤੋਂ ‘ਆਪ’ ਦੇ ਮਹਿੰਦਰ ਭਗਤ 37325 ਵੋਟਾਂ ਨਾਲ ਜਿੱਤੇ

ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੂੰ ਕੁੱਲ 55246 ਵੋਟਾਂ ਪਈਆਂ

ਜਲੰਧਰ, 13 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਜਲੰਧਰ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਦੇ 12ਵੇਂ ਗੇੜ ਵਿੱਚ ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ ਨੂੰ 37325 ਵੋਟਾਂ ਨਾਲ ਅੱਗੇ ਚੱਲ ਰਹੇ ਹਨ ਅਤੇ ਉਹਨਾਂ ਦੀ ਹੁਣ ਜਿੱਤ ਲਗਭਗ ਯਕੀਨੀ ਸਮਝੀ ਜਾ ਰਹੀ ਹੈ। ਉਹਨਾਂ ਨੂੰ ਕੁੱਲ 55246 ਵੋਟਾਂ ਮਿਲੀਆਂ ਹਨ ਅਤੇ ਆਮ ਆਦਮੀ ਪਾਰਟੀ ਨੇ ਕਰੀਬ 60 ਫੀਸਦੀ ਵੋਟਾਂ ਹਾਸਲ ਕੀਤੀਆਂ ਹਨ।

ਭਾਜਪਾ ਦੇ ਸ਼ੀਤਲ ਅੰਗੁਰਾਲ ਨੂੰ 17921 ਵੋਟਾਂ ਮਿਲੀਆਂ ਹਨ। ਜਦਕਿ ਕਾਂਗਰਸ ਦੀ ਸੁਰਿੰਦਰ ਕੌਰ ਨੂੰ 16757 ਵੋਟਾਂ ਲੈ ਕੇ ਤੀਜੇ ਸਥਾਨ ਉਤੇ ਚੱਲ ਰਹੇ ਹਨ। ਇਸੇ ਤਰ੍ਹਾਂ ਬਸਪਾ ਉਮੀਦਵਾਰ ਨੂੰ 1242 ਵੋਟਾਂ ਮਿਲੀਆਂ ਹਨ।

ਇਸ ਦੌਰਾਨ ਸ਼ੋ੍ਮਣੀ ਅਕਾਲੀ ਦਲ ਅਤੇ ਬਸਪਾ ਉਮੀਦਵਾਰਾਂ ਦੀਆਂ ਜ਼ਮਾਨਤਾਂ ਵੀ ਜ਼ਬਤ ਹੋ ਗਈਆਂ ਹਨ।

Leave a Reply

Your email address will not be published. Required fields are marked *