Breaking News
Smart Media Dashmesh Insurance Point

ਮਨੀ ਲਾਂਡਰਿੰਗ ਮਾਮਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫਤਾਰ

ਜਲੰਧਰ, 1 ਅਗਸਤ, ਪੰਜਾਬੀ ਦੁਨੀਆ ਬਿਊਰੋ :

ਸਾਬਕਾ ਮੰਤਰੀ ਅਤੇ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਭਾਰਤ ਭੂਸ਼ਣ ਆਸ਼ੂ ਅੱਜ ਵੀਰਵਾਰ ਸਵੇਰੇ ਈਡੀ ਦਫ਼ਤਰ ਪਹੁੰਚੇ, ਜਿੱਥੇ ਸ਼ਾਮ ਤੱਕ ਲਗਾਤਾਰ ਪੁੱਛਗਿੱਛ ਜਾਰੀ ਸੀ। ਈਡੀ ਦੇ ਸੂਤਰਾਂ ਮੁਤਾਬਕ ਪੁੱਛਗਿੱਛ ਤੋਂ ਬਾਅਦ ਈਡੀ ਨੇ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕਰ ਲਿਆ।

ਦੱਸਣਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ ‘ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ‘ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਸਨ ਅਤੇ 30 ਲੱਖ ਦੇ ਕਰੀਬ ਰੁਪਏ ਜ਼ਬਤ ਕੀਤੇ ਗਏ ਸਨ।

Leave a Reply

Your email address will not be published. Required fields are marked *