Breaking News
Smart Media Dashmesh Mohali Walk Smart Media Insurance Point Hardev Singh Ubha

ਸੁਖਬੀਰ ਬਾਦਲ ਤਨਖਾਹੀਆ ਕਰਾਰ

ਅੰਮ੍ਰਿਤਸਰ, 30 ਅਗਸਤ, ਪੰਜਾਬੀ ਦੁਨੀਆ ਬਿਊਰੋ :

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ। ਜਿਸ ਕਾਰਨ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਹੀਆ ਕਰਾਰ ਦਿੱਤਾ ਹੈ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਸਿੰਘ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਪੰਥ ਦੇ ਅਕਸ ਨੂੰ ਨੁਕਸਾਨ ਪਹੁੰਚਿਆ। ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। ਇਸ ਦੇ ਨਾਲ ਹੀ 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣ ਤੋਂ ਇਲਾਵਾ ਸੁਖਬੀਰ ਬਾਦਲ 15 ਦਿਨਾਂ ਦੇ ਅੰਦਰ ਅਕਾਲ ਤਖ਼ਤ ‘ਤੇ ਪੇਸ਼ ਹੋਣ ਦੇ ਵੀ ਆਦੇਸ਼ ਦਿੱਤੇ ਹਨ।

Leave a Reply

Your email address will not be published. Required fields are marked *