
ਸਮਰਾਲਾ, 1 ਸਤੰਬਰ, ਪੰਜਾਬ ਬਿਊਰੋ :
ਮੇਲੇ ਵਿੱਚ ਚਾਰਜਿੰਗ ਤੇ ਖੜੀ ਕੋਲਡ ਡਰਿੰਕ ਵੈਨ ਤੋਂ ਇੱਕ ਬਜ਼ੁਰਗ ਔਰਤ ਨੂੰ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਵੇਰੇ ਆਪਣੇ ਪਰਿਵਾਰ ਨਾਲ ਬਜ਼ੁਰਗ ਔਰਤ ਗੁਰਮੀਤ ਕੌਰ ਕਟਾਣੀ ਦੇ ਨੇੜਲੇ ਪਿੰਡ ਕੋਟ ਗੰਗੂ ਰਾਏ ਵਿੱਚ ਲੱਗੇ ਹੋਏ ਮੇਲੇ ‘ਚ ਮੱਥਾ ਟੇਕਣ ਗਈ ਸੀ। ਮੱਥਾ ਟੇਕਣ ਤੋਂ ਬਾਅਦ ਜਦੋਂ ਉਹ ਵਾਪਸ ਪਰਤਣ ਲਈ ਆਪਣੀ ਗੱਡੀ ਵਿੱਚ ਬੈਠਣ ਲੱਗੀ ਤਾਂ ਨੇੜੇ ਖੜੀ ਕੋਲਡ ਡਰਿੰਕ ਵਾਲੀ ਵੈਨ ਜੋ ਕਿ ਚਾਰਜਿੰਗ ’ਤੇ ਲੱਗੀ ਹੋਈ ਸੀ, ਵਿੱਚ ਕਿਸੇ ਕਾਰਨ ਕਰਕੇ ਤੇਜ਼ ਕਰੰਟ ਆ ਗਿਆ ਅਤੇ ਬਜ਼ੁਰਗ ਔਰਤ ਦਾ ਹੱਥ ਵੈਨ ਨਾਲ ਲੱਗ ਗਿਆ, ਜਿਸ ਕਾਰਨ ਉਸ ਦੀ ਕਰੰਟ ਲੱਗਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।