Breaking News
Smart Media Dashmesh Insurance Point

NRI ਵਿਅਕਤੀ ਦੀ 13ਵੀਂ ਮੰਜ਼ਿਲ ਤੋਂ ਡਿੱਗ ਕੇ ਸ਼ੱਕੀ ਹਾਲਾਤਾਂ ‘ਚ ਹੋਈ ਮੌਤ

ਲੁਧਿਆਣਾ, 21 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਬੀਤੀ ਰਾਤ ਕਰੀਬ 10:45 ਵਜੇ ਓਮੈਕਸ ਰੈਜ਼ੀਡੈਂਸੀ, ਲੁਧਿਆਣਾ ਵਿੱਚ ਇੱਕ 58 ਸਾਲਾ NRI ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਵਿਅਕਤੀ ਸਿੰਦਰ ਸਿੰਘ ਦੇ 13ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਉਸ ਦੇ ਸਿਰ ‘ਤੇ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਓਮੈਕਸ ਰੈਜ਼ੀਡੈਂਸੀ ‘ਚ ਰਹਿੰਦੇ ਲੋਕ ਵੀ ਮੌਕੇ ‘ਤੇ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਉਸ ਵਿਅਕਤੀ ਨੂੰ ਇਲਾਜ ਦੇਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਤ ਹੋ ਗਈ। ਲੋਕਾਂ ਨੇ ਤੁਰੰਤ ਇਸ ਘਟਨਿ ਦੀ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਸਦਰ ਅਤੇ ਲਲਤੋਂ ਚੌਕੀ ਦੀ ਪੁਲੀਸ ਮੌਕੇ ’ਤੇ ਪੁੱਜ ਗਈ।

ਜਾਣਕਾਰੀ ਅਨੁਸਾਰ ਸਿੰਦਰ ਸਿੰਘ ਮੂਲ ਰੂਪ ਵਿੱਚ ਪਿੰਡ ਸ਼ਹਿਜ਼ਾਦਾ ਦਾ ਰਹਿਣ ਵਾਲਾ ਹੈ। ਉਹ ਕਾਫੀ ਸਮੇਂ ਤੋਂ ਆਪਣੇ ਪਰਿਵਾਰ ਸਮੇਤ ਕੈਨੇਡਾ ਵਿਚ ਰਹਿ ਰਿਹਾ ਹੈ। ਉਹ 3 ਦਿਨ ਪਹਿਲਾਂ ਹੀ ਭਾਰਤ ਆਇਆ ਸੀ ਅਤੇ ਓਮੈਕਸ ਰੈਜ਼ੀਡੈਂਸੀ ਦੇ ਇੱਕ ਫਲੈਟ ਵਿੱਚ ਠਹਿਰਿਆ ਸੀ। ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਸਿੰਦਰ ਚੰਗੇ ਸੁਭਾਅ ਦਾ ਵਿਅਕਤੀ ਸੀ। ਉਸ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

Leave a Reply

Your email address will not be published. Required fields are marked *