Breaking News
Dashmesh GS Electricals Verka Smart Media Insurance Point Tav Prasad

ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਦਿੱਤਾ ਅਸਤੀਫਾ

ਅੰਮ੍ਰਿਤਸਰ, 20 ਨਵੰਬਰ, ਪੰਜਾਬੀ ਦੁਨੀਆ ਬਿਊਰੋ :

ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਵਿੱਚ ਜੋਸ਼ੀ ਨੇ ਪਾਰਟੀ ਦੀਆਂ ਮੌਜੂਦਾ ਨੀਤੀਆਂ ਅਤੇ ਕਾਰਜਸ਼ੈਲੀ ‘ਤੇ ਗੰਭੀਰ ਸਵਾਲ ਉਠਾਏ ਹਨ। ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਅੰਮ੍ਰਿਤਸਰ ਉੱਤਰੀ ਤੋਂ ਉਮੀਦਵਾਰ ਅਨਿਲ ਜੋਸ਼ੀ ਨੇ ਆਪਣਾ ਅਸਤੀਫਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜ ਦਿੱਤਾ ਹੈ।

ਭਾਰਤੀ ਜਨਤਾ ਪਾਰਟੀ ਵਿੱਚੋਂ ਕੱਢੇ ਜਾਣ ਤੋਂ ਬਾਅਦ ਅਨਿਲ ਜੋਸ਼ੀ, 2021 ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਸੀ। ਉਸ ਸਮੇਂ ਉਨ੍ਹਾਂ ਨੂੰ 6 ਸਾਲ ਲਈ ਭਾਜਪਾ ‘ਚੋਂ ਕੱਢ ਦਿੱਤਾ ਗਿਆ ਸੀ ਕਿਉਂਕਿ ਉਨ੍ਹਾਂ ਨੇ ਕਿਸਾਨਾਂ ਦੇ ਸਮਰਥਨ ‘ਚ ਅਤੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ।

Leave a Reply

Your email address will not be published. Required fields are marked *