
ਅੰਮਿ੍ਤਸਰ, 2 ਦਸੰਬਰ, ਪੰਜਾਬੀ ਦੁਨੀਆ ਬਿਊਰੋ :
ਅੱਜ ਸਿੰਘ ਸਾਹਿਬਾਨ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਸੁਖਬੀਰ ਸਿੰਘ ਬਾਦਲ ਸਮੇਤ ਸਾਬਕਾ ਅਕਾਲੀ ਮੰਤਰੀਆਂ ਨੂੰ ਸਜ਼ਾ ਸੁਣਾਈ ਗਈ। ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਸੰਬੋਧਨ ਕਰਦਿਆਂ ਇਹ ਹੁਕਮ ਸੁਣਾਇਆ ਕਿ ਉਸ ਸਮੇਂ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖ਼ਰ-ਏ-ਕੌਮ ਦਾ ਐਵਾਰਡ ਵਾਪਸ ਲਿਆ ਜਾਵੇ।
ਆਪਣੇ ਸੰਬੋਧਨ ਵਿੱਚ ਸਿੰਘ ਸਾਹਿਬਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਗਵਾਈ ਕਰਨ ਦਾ ਅਧਿਕਾਰ ਗੁਆ ਚੁੱਕੀ ਹੈ। ਉਨ੍ਹਾਂ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਹੁਕਮ ਦਿੱਤੇ ਕਿ ਜਿੰਨਾਂ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫੇ ਦਿੱਤੇ ਹਨ, ਉਨ੍ਹਾਂ ਅਸਤੀਫਿਆਂ ਨੂੰ ਤੁਰੰਤ ਪ੍ਰਵਾਨ ਕਰਕੇ ਤਿੰਨ ਦਿਨਾਂ ਵਿੱਚ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਜਾਵੇ।