Breaking News
Smart Media Dashmesh Mohali Walk Smart Media Insurance Point Hardev Singh Ubha

20ਵੇਂ ਦਿਨ ‘ਚ ਦਾਖਲ ਹੋਇਆ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ, ਹਾਲਤ ਚਿੰਤਾਜਨਕ

ਕਿਸਾਨ, ਪੰਜਾਬ ਨੂੰ ਛੱਡ ਕੇ ਦੇਸ਼ ਭਰ ‘ਚ 16 ਦਸੰਬਰ ਨੂੰ ਕੱਢਣਗੇ ਟਰੈਕਟਰ ਮਾਰਚ

ਖਨੌਰੀ, 15 ਦਸੰਬਰ, ਪੰਜਾਬੀ ਦੁਨੀਆ ਬਿਊਰੋ :

ਕਿਸਾਨ ਆਗੂ ਅਤੇ ਭਾਕਿਯੂ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 20ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ 16 ਦਸੰਬਰ ਨੂੰ ਟਰੈਕਟਰ ਮਾਰਚ ਕੱਢੇ ਜਾਣਗੇ। 18 ਦਸੰਬਰ ਨੂੰ ਪੰਜਾਬ ਵਿੱਚ ਦੁਪਹਿਰ 12 ਤੋਂ 3 ਵਜੇ ਤੱਕ ‘ਰੇਲ ਰੋਕੋ’ ਦਾ ਸੱਦਾ ਦਿੱਤਾ ਗਿਆ ਹੈ ਅਤੇ18 ਦਸੰਬਰ ਤੱਕ ਕੋਈ ਜੱਥਾ ਦਿੱਲੀ ਕੂਚ ਨਹੀਂ ਕਰੇਗਾ।

ਇਸ ਦੌਰਾਨ ਖਨੌਰੀ ਬਾਰਡਰ ’ਤੇ ਗੰਭੀਰ ਹਾਲਤ ਵਿੱਚ ਬਿਸਤਰੇ ’ਤੇ ਪਏ ਡੱਲੇਵਾਲ ਨੇ ਕਿਹਾ ਕਿ ਉਹਨਾਂ ਕਿਸਾਨਾਂ ਦੀਆਂ ਜ਼ਿੰਦਗੀਆਂ, ਜੋ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਆਤਮ ਹੱਤਿਆਵਾਂ ਕਰ ਰਹੇ ਹਨ, ਮੇਰੀ ਜ਼ਿੰਦਗੀ ਤੋਂ ਵੱਧ ਕੀਮਤੀ ਹਨ।

ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਅਤੇ ਸਰਕਾਰ ਨੂੰ ਹਦਾਇਤ ਦਿੱਤੀ ਸੀ ਕਿ ਉਹ ਤੁਰੰਤ ਉਨ੍ਹਾਂ ਨੂੰ ਮਿਲਣ, ਉਨ੍ਹਾਂ ਨੂੰ ਮੈਡੀਕਲ ਸਹਾਇਤਾ ਦੇਣ ਅਤੇ ਉਨ੍ਹਾਂ ਦੀ ਭੁੱਖ ਹੜਤਾਲ ਨੂੰ ਸਮਾਪਤ ਕਰਨ ਲਈ ਰਾਜ਼ੀ ਕਰਨ। ਕੋਰਟ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਕੀਮਤੀ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਬਚਾਉਣਾ ਜ਼ਰੂਰੀ ਹੈ।

ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸ. ਡੱਲੇਵਾਲ, 26 ਨਵੰਬਰ ਤੋਂ ਪੰਜਾਬ-ਹਰਿਆਣਾ ਦੀ ਸੀਮਾ ’ਤੇ ਖਨੌਰੀ ਬਾਰਡਰ ’ਤੇ ਭੁੱਖ ਹੜਤਾਲ ’ਤੇ ਬੈਠੇ ਹਨ। ਉਨ੍ਹਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਜਿਵੇਂਕਿ ਫਸਲਾਂ ’ਤੇ ਨਿਊਨਤਮ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਸ਼ਾਮਲ ਹੈ, ਨੂੰ ਤੁਰੰਤ ਮੰਨੇ।

Leave a Reply

Your email address will not be published. Required fields are marked *