Breaking News
Dashmesh GS Electricals Verka Smart Media Insurance Point Tav Prasad

ਸੁਪਰੀਮ ਕੋਰਟ ਦਾ ਆਦੇਸ਼: ਡੱਲੇਵਾਲ ਨੂੰ ਹਸਪਤਾਲ ‘ਚ ਕਰਵਾਓ ਦਾਖ਼ਲ

ਨਵੀਂ ਦਿੱਲੀ, 19 ਦਸੰਬਰ, ਪੰਜਾਬੀ ਦੁਨੀਆ ਬਿਊਰੋ :

ਕਿਸਾਨ ਅੰਦੋਲਨ ਨੂੰ ਲੈ ਕੇ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਜਾਂਚ ਨਾ ਕਰਾਉਣ ‘ਤੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ। ਕੋਰਟ ਨੇ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਦਾਖ਼ਲ ਕਰਵਾਉਣ ਦੇ ਹੁਕਮ ਦਿੱਤੇ ਹਨ। ਕੋਰਟ ਨੇ ਕਿਹਾ ਕਿ ਡੱਲੇਵਾਲ ਨੂੰ ਇਕ ਹਫ਼ਤੇ ਲਈ ਹਸਪਤਾਲ ਲਿਜਾਇਆ ਜਾਵੇ। ਇਲਾਜ ਦੌਰਾਨ ਡੱਲੇਵਾਲ ਕਿਸੇ ਹੋਰ ਨੂੰ ਆਪਣੀ ਜਗ੍ਹਾ ਮਰਨ ਵਰਤ ‘ਤੇ ਬਿਠਾ ਸਕਦੇ ਹਨ। ਸੁਪਰੀਮ ਕੋਰਟ ਨੇ ਡੱਲੇਵਾਲ ਦੀ ਬਲੱਡ ਟੈਸਟ, ਕੈਂਸਰ ਤੇ ਸਿਟੀ ਸਕੈਨ ਦੀ ਰਿਪੋਰਟ ਮੰਗੀ ਹੈ, ਜਿਸ ਨੂੰ ਸ਼ੁੱਕਰਵਾਰ ਦੁਪਹਿਰ 1 ਵਜੇ ਤੱਕ ਪੇਸ਼ ਕਰਨ ਲਈ ਕਿਹਾ ਗਿਆ ਹੈ।

ਦੱਸਣਯੋਗ ਹੈ ਕਿ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ‘ਤੇ ਬੈਠੇ ਨੂੰ 23 ਦਿਨ ਬੀਤ ਚੁੱਕੇ ਹਨ। ਅੱਜ ਦੇ ਮਰਨ ਵਰਤ ਦਾ 24ਵਾਂ ਦਿਨ ਹੈ। ਡੱਲੇਵਾਲ ਕਿਸਾਨੀ ਮੰਗਾਂ ਲਈ ਮਰਨ ਵਰਤ ‘ਤੇ ਬੈਠੇ ਹਨ ਅਤੇ ਉਹਨਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਇਸ ਤੋਂ ਬਾਅਦ ਖਨੌਰੀ ਬਾਰਡਰ ‘ਤੇ ‘ਸਤਿਨਾਮ ਵਾਹਿਗੁਰੂ’ ਦਾ ਜਾਪ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਮੈਡੀਕਲ ਟੀਮ ਵਿਚ ਘਬਰਾਹਟ ਵੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਖਨੌਰੀ ਮੋਰਚੇ ਉੱਪਰ ਡਟੇ ਕਿਸਾਨ ਆਗੂ ਵੱਲੋਂ ਹੰਗਾਮੀ ਮੀਟਿੰਗ ਕੀਤੀ ਗਈ ਹੈ।

ਉਧਰ ਫਾਈਵ ਰੀਵਰ ਹਾਰਟ ਐਸੋਸੀਏਸ਼ਨ ਦੇ ਡਾਕਟਰਾਂ ਦੀ ਟੀਮ ਵਲੋਂ ਲਗਾਤਾਰ ਡੱਲੇਵਾਲ ਦਾ ਚੈੱਕਅਪ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਡੂੰਘੀ ਚਿੰਤਾ ਜ਼ਾਹਰ ਕੀਤੀ ਜਾ ਰਹੀ ਹੈ। ਕੋਰਟ ਨੇ ਪਿਛਲੀ ਸੁਣਵਾਈ ਵਿਚ ਕਿਹਾ ਸੀ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਨ ਲਈ ਅਸੀਂ ਤਿਆਰ ਹਾਂ, ਕੋਰਟ ਦੇ ਦਰਵਾਜ਼ੇ ਹਮੇਸ਼ਾ ਲਈ ਖੁੱਲ੍ਹੇ ਹਨ।

Leave a Reply

Your email address will not be published. Required fields are marked *