Breaking News
Smart Media Dashmesh Mohali Walk Smart Media Insurance Point Hardev Singh Ubha

ਨਸ਼ੇ ‘ਚ ਧੁੱਤ ਭਰਾ ਨੇ ਕੀਤਾ ਵੱਡੇ ਭਰਾ ਦਾ ਕਤਲ

ਬਰਨਾਲਾ, 6 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਜ਼ਿਲ੍ਹਾ ਬਰਨਾਲਾ ‘ਚ ਇਕ ਨਸ਼ੇੜੀ ਭਰਾ ਨੇ ਆਪਣੇ ਵੱਡੇ ਭਰਾ ਦਾ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਘਟਨਾ ਜ਼ਿਲ੍ਹੇ ਦੇ ਪਿੰਡ ਸੰਧੂ ਕਲਾਂ ਦੀ ਹੈ, ਜਿੱਥੇ ਦੋਵੇਂ ਭਰਾ ਇਕੱਠੇ ਰਹਿੰਦੇ ਸਨ। ਮੁਲਜ਼ਮ ਪੂਰਨ ਸਿੰਘ ਦਾ ਆਪਣੇ ਵੱਡੇ ਭਰਾ ਅਤੇ ਪਰਿਵਾਰ ਨਾਲ ਹਮੇਸ਼ਾ ਝਗੜਾ ਹੁੰਦਾ ਰਹਿੰਦਾ ਸੀ। ਬੀਤੀ ਰਾਤ ਮੁਲਜ਼ਮ ਨੇ ਆਪਣੇ ਵੱਡੇ ਭਰਾ ਬਲਵੀਰ ਸਿੰਘ ਦਾ ਪੇਚਕਸ ਮਾਰ ਕੇ ਕਤਲ ਕਰ ਦਿੱਤਾ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਥਾਣਾ ਭਦੌੜ ਦੀ ਪੁਲਿਸ ਪਾਰਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਮ੍ਰਿਤਕ ਦੀ ਪਤਨੀ ਜਸਬੀਰ ਕੌਰ ਨੇ ਦੱਸਿਆ ਕਿ ਉਸ ਦੇ ਦਿਉਰ ਪੂਰਨ ਸਿੰਘ ਦਾ ਵਿਆਹ ਨਹੀਂ ਹੋਇਆ ਹੈ ਅਤੇ ਉਹ ਕਾਫੀ ਸਮੇਂ ਤੋਂ ਸ਼ਰਾਬ ਦਾ ਆਦੀ ਸੀ। ਸ਼ਰਾਬ ਪੀ ਕੇ ਉਹ ਅਕਸਰ ਘਰ ਵਿਚ ਝਗੜਾ ਕਰਦਾ ਰਹਿੰਦਾ ਸੀ। ਬੀਤੀ ਰਾਤ ਵੀ ਪੂਰਨ ਸਿੰਘ ਨੇ ਨਸ਼ੇ ਦੀ ਹਾਲਤ ਵਿੱਚ ਉਸਦੇ ਪਤੀ ਬਲਵੀਰ ਸਿੰਘ ਨਾਲ ਪਸ਼ੂਆਂ ਨੂੰ ਲੈ ਕੇ ਝਗੜਾ ਸ਼ੁਰੂ ਕਰ ਦਿੱਤਾ ਅਤੇ ਪੇਚਕਸ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੇ ਪਤੀ ਦੀ ਮੌਤ ਉਤੇ ਹੀ ਹੋ ਗਈ।

Leave a Reply

Your email address will not be published. Required fields are marked *