Breaking News
Dashmesh GS Electricals Verka Smart Media Insurance Point Tav Prasad

ਕਿਸਾਨਾਂ ਵਲੋਂ ਪੈਦਲ ਦਿੱਲੀ ਕੂਚ ਕਰਨ ਦਾ ਐਲਾਨ

ਸ਼ੰਭੂ, 16 ਜਨਵਰੀ, ਪੰਜਾਬੀ ਦੁਨੀਆ ਬਿਊਰੋ :

ਸ਼ੰਭੂ ਬਾਰਡਰ ‘ਤੇ ਕਿਸਾਨੀ ਮੰਗਾਂ ਲਈ ਅੰਦੋਲਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਦੱਸਿਆ ਕਿ ਇਸ ਪੈਦਲ ਮਾਰਚ ਵਿੱਚ 101 ਕਿਸਾਨ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਗੱਲਬਾਤ ਲਈ ਤਿਆਰ ਨਹੀਂ ਹੈ, ਇਸ ਲਈ ਅਸੀਂ ਅੰਦੋਲਨ ਹੋਰ ਤੇਜ਼ ਕਰਾਂਗੇ।

ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਵੀ ਚੇਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਮੰਤਰੀ ਰਹਿੰਦਿਆਂ ਹੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਫਸਲਾਂ ਦੀ ਖਰੀਦ ਦੀ ਗਰੰਟੀ ਦੇਣ ਲਈ ਦੇਸ਼ ਵਿੱਚ ਕਾਨੂੰਨ ਆਵੇਗਾ। ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦੇਸ਼ ਹਿੱਤ ਵਿੱਚ ਹਨ ਅਤੇ ਇਨ੍ਹਾਂ ਨੂੰ ਹਰ ਹੀਲੇ ਲਾਗੂ ਕਰਵਾਇਆ ਜਾਵੇਗਾ।

Leave a Reply

Your email address will not be published. Required fields are marked *