Breaking News
Dashmesh GS Electricals Verka Smart Media Insurance Point Tav Prasad

ਸੁਖਦੇਵ ਸਿੰਘ ਢੀਂਡਸਾ ਦਾ ਸਾਰਾ ਜੀਵਨ ਰਾਸ਼ਟਰ ਅਤੇ ਪੰਜਾਬ ਦੀ ਭਲਾਈ ਲਈ ਸਮਰਪਿਤ ਰਿਹਾ: ਤਰੁਣ ਚੁੱਘ

ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵਲੋਂ ਸ. ਢੀਂਡਸਾ ਨੂੰ ਸ਼ਰਧਾਂਜਲੀ ਭੇਟ

ਸੰਗਰੂਰ, 8 ਜੂਨ, ਪੰਜਾਬੀ ਦੁਨੀਆ ਬਿਊਰੋ :

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਸ਼੍ਰੀ ਤਰੁਣ ਚੁਘ ਨੇ ਅੱਜ ਅਕਾਲੀ ਦਲ ਦੇ ਸੀਨੀਅਰ ਨੇਤਾ, ਸਾਬਕਾ ਕੇਂਦਰੀ ਮੰਤਰੀ ਅਤੇ ਪੰਜਾਬ ਦੀ ਰਾਜਨੀਤੀ ਦੀ ਇੱਕ ਮਹੱਤਵਪੂਰਨ ਹਸਤੀਆਂ ‘ਚੋਂ ਇੱਕ ਰਹੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਆਯੋਜਿਤ ਭੋਗ ਸਮਾਗਮ ਦੌਰਾਨ ਸ਼ਰਧਾਂਜਲੀ ਭੇਟ ਕੀਤੀ। ਤਰੁਣ ਚੁੱਘ ਨੇ ਢੀਂਡਸਾ ਜੀ ਦੇ ਰਾਜਨੀਤਿਕ ਜੀਵਨ, ਉਨ੍ਹਾਂ ਦੀ ਸਾਦਗੀ, ਸੰਘਰਸ਼ਸ਼ੀਲਤਾ ਅਤੇ ਪੰਜਾਬ ਦੀ ਤਰੱਕੀ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਅਜਿਹੇ ਆਗੂ ਸਨ ਜਿਨ੍ਹਾਂ ਨੇ ਹਮੇਸ਼ਾ ਜਨਸੇਵਾ ਅਤੇ ਪੰਜਾਬ ਸੇਵਾ ਨੂੰ ਆਪਣਾ ਲਕਸ਼ ਬਣਾਇਆ। ਉਨ੍ਹਾਂ ਦਾ ਸਾਰਾ ਜੀਵਨ ਰਾਸ਼ਟਰ ਅਤੇ ਪੰਜਾਬ ਦੀ ਭਲਾਈ ਲਈ ਸਮਰਪਿਤ ਰਿਹਾ।

ਸ਼੍ਰੀ ਤਰੁਣ ਚੁੱਘ ਨੇ ਕਿਹਾ, “ਢੀਂਡਸਾ ਸਾਹਿਬ ਨਾ ਕੇਵਲ ਇਕ ਕਾਬਿਲ ਪ੍ਰਸ਼ਾਸਕ ਸਨ, ਸਗੋਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਤਾਕਤਵਰ ਆਵਾਜ਼ ਵੀ ਸਨ। ਉਨ੍ਹਾਂ ਦਾ ਦੇਹਾਂਤ ਦਰਅਸਲ ਇੱਕ ਯੁੱਗ ਦਾ ਅੰਤ ਹੈ। ਸਾਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਜਨਸੇਵਾ ਦੇ ਰਾਹ ‘ਤੇ ਤੁਰਨਾ ਚਾਹੀਦਾ ਹੈ।”

ਇਸ ਮੌਕੇ ਉੱਤੇ ਭਾਜਪਾ ਆਗੂ ਅਰਵਿੰਦ ਖੰਨਾ, ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ, ਜਗਦੀਪ ਨਕੲਈ, ਕੇਂਦਰੀ ਕੈਬਨਿਟ ਮੰਤਰੀ ਹਰਦੀਪ ਸਿੰਘ ਪੁਰੀ ਤੇ ਵੱਡੀ ਗਿਣਤੀ ਵਿੱਚ ਜਨਪ੍ਰਤੀਨਿਧੀ, ਧਾਰਮਿਕ ਆਗੂ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਆਮ ਨਾਗਰਿਕ ਹਾਜ਼ਰ ਸਨ, ਜਿਨ੍ਹਾਂ ਨੇ ਢੀਂਡਸਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।

Leave a Reply

Your email address will not be published. Required fields are marked *