
ਨਵੀਂ ਦਿੱਲੀ, 2 ਜੁਲਾਈ, ਪੰਜਾਬੀ ਦੁਨੀਆ ਬਿਊਰੋ:
ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਉਪ ਚੋਣ ਜਿੱਤ ਕੇ ਵਿਧਾਇਕ ਬਣੇ ਸੰਜੀਵ ਅਰੋੜਾ ਨੇ ਮੰਗਲਵਾਰ ਨੂੰ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ। ਸ੍ਰੀ ਅਰੋੜਾ ਨੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਅਸਤੀਫ਼ਾ ਪੱਤਰ ਸੌਂਪਿਆ।
ਰਾਜ ਸਭਾ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਧਨਖੜ ਨੇ ਸ੍ਰੀ ਅਰੋੜਾ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ।