Breaking News
Dashmesh GS Electricals Verka Smart Media Insurance Point Tav Prasad

ਮਹਿੰਦਰਾ ਐਂਡ ਮਹਿੰਦਰਾ ਵੱਲੋਂ ਰੁਜ਼ਗਾਰ ਮੇਲਾ 9 ਜੁਲਾਈ ਨੂੰ

ਮਾਨਸਾ, 7 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 9 ਜੁਲਾਈ 2025  ਦਿਨ ਬੁੱਧਵਾਰ ਨੂੰ ਮਹਿੰਦਰਾ ਅਤੇ ਮਹਿੰਦਰਾ ਸਵਰਾਜ ਡਵੀਜ਼ਨ ਅੰਬਾਲਾ ਵੱਲੋਂ ਆਈ.ਟੀ.ਆਈ ਪਾਸ ਦੀ ਅਪ੍ਰੈਂਟਿਸ ਅਤੇ ਘੱਟ ਤੋਂ ਘੱਟ ਬਾਰ੍ਹਵੀਂ ਪਾਸ ਪ੍ਰਾਰਥੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 27 ਸਾਲ ਤੱਕ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।

ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 250 ਹੈ। ਆਈ.ਟੀ.ਆਈ. ਪਾਸ ਪ੍ਰਾਰਥੀਆਂ ਲਈ ਵਜ਼ੀਫ਼ਾ 13750/- ਰੁਪਏ (ਸਮੇਤ ਹਾਜ਼ਰੀ ਪ੍ਰੋਤਸਾਹਨ ਅਤੇ ਆਵਾਜਾਈ ਭੱਤਾ) ਹੋਵੇਗਾ। ਬਾਰ੍ਹਵੀ ਪਾਸ ਪ੍ਰਾਰਥੀਆਂ ਲਈ ਤਨਖਾਹ 12000/- ਰੁਪਏ ਪ੍ਰਤੀ ਮਹੀਨਾ ਦੇ ਕਰੀਬ ਮਿਲਣਯੋਗ ਹੋਵੇਗੀ।

ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਕੈਂਪ ਵਾਲੇ ਦਿਨ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।

ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ ਦੁਪਹਿਰ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030,’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *