Breaking News
Smart Media Dashmesh Mohali Walk Smart Media Insurance Point Hardev Singh Ubha

114 ਸਾਲਾ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ ‘ਚ ਮੌਤ

ਜਲੰਧਰ, 15 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਵਿਸ਼ਵ ਪ੍ਰਸਿੱਧ 114 ਸਾਲਾ ਐਥਲੀਟ ਫੌਜਾ ਸਿੰਘ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ ਦੁਨੀਆਂ ਦੇ ਸਭ ਤੋਂ ਵੱਡੀ ਉਮਰ ਦੇ ਦੌੜਾਕ ਹਨ ਅਤੇ ਉਨ੍ਹਾਂ ਨੇ ਕਈ ਰਿਕਾਰਡ ਬਣਾਏ ਸਨ।

ਜਾਣਕਾਰੀ ਮੁਤਾਬਕ ਸੋਮਵਾਰ ਦੇਰ ਸ਼ਾਮ ਉਹ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਦੇ ਪਰਿਵਾਰ ਵੱਲੋਂ ਇਲਾਜ ਲਈ ਫੌਜਾ ਸਿੰਘ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਮਾਮਲੇ ਵਿੱਚ ਆਦਮਪੁਰ ਥਾਣੇ ਦੇ ਐਸਐਚਓ ਹਰਦੇਵ ਸਿੰਘ ਨੇ ਦਸਿਆ ਕਿ ਫਿਲਹਾਲ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੀ ਕਾਰ ਦਾ ਪਤਾ ਨਹੀਂ ਲੱਗ ਸਕਿਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ।

Leave a Reply

Your email address will not be published. Required fields are marked *