
ਨਵੀਂ ਦਿੱਲੀ, 15 ਅਗਸਤ, ਪੰਜਾਬੀ ਦੁਨੀਆ ਬਿਊਰੋ :
ਦੇਸ਼ ਦੇ 79ਵੇਂ ਆਜ਼ਾਦੀ ਦਿਵਸ ਮੌਕੇ ਲਾਲ ਕਿਲ੍ਹੇ ਤੋਂ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਲਈ ਵੱਡੀ ਖ਼ਬਰ ਹੈ। ਅੱਜ 15 ਅਗਸਤ ਹੈ ਅਤੇ ਅਸੀਂ ਇਸ ਦਿਨ ਤੋਂ ਆਪਣੇ ਦੇਸ਼ ਦੇ ਨੌਜਵਾਨਾਂ ਲਈ 1 ਲੱਖ ਕਰੋੜ ਰੁਪਏ ਦੀ, ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਸ਼ੁਰੂ ਅਤੇ ਲਾਗੂ ਕਰਨ ਜਾ ਰਹੇ ਹੈ।
ਇਸ ਯੋਜਨਾ ਤਹਿਤ, ਪ੍ਰਾਈਵੇਟ ਸੈਕਟਰ ਵਿੱਚ ਆਪਣੀ ਪਹਿਲੀ ਨੌਕਰੀ ਪ੍ਰਾਪਤ ਕਰਨ ਵਾਲੇ ਪੁੱਤਰ ਜਾਂ ਧੀ ਨੂੰ ਸਰਕਾਰ ਵੱਲੋਂ 15,000 ਰੁਪਏ ਦਿੱਤੇ ਜਾਣਗੇ। ਵਧੇਰੇ ਰੁਜ਼ਗਾਰ ਪੈਦਾ ਕਰਨ ਵਾਲੀਆਂ ਕੰਪਨੀਆਂ ਨੂੰ ਵੀ ਪ੍ਰੋਤਸਾਹਨ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਇਹ ਯੋਜਨਾ ਲਗਭਗ 3.5 ਕਰੋੜ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇਗੀ।
ਉਹਨਾਂ ਕਿਹਾ ਕਿ ਇਹ ਯੋਜਨਾ, ਜਿਸਨੂੰ ਕੇਂਦਰੀ ਕੈਬਨਿਟ ਦੁਆਰਾ ਪਹਿਲਾਂ ਮਨਜ਼ੂਰੀ ਦਿੱਤੀ ਗਈ ਸੀ ਅਤੇ 1 ਅਗਸਤ, 2025 ਨੂੰ ਸ਼ੁਰੂ ਹੋਈ ਸੀ। ਇਹ ਪਹਿਲਾਂ ਵਾਲੀ ਰੁਜ਼ਗਾਰ ਨਾਲ ਜੁੜੀ ਪ੍ਰੋਤਸਾਹਨ ਯੋਜਨਾ ਦੀ ਥਾਂ ਲਵੇਗੀ ਅਤੇ ਦੇਸ਼ ਭਰ ਵਿੱਚ ਹੋਰ ਨੌਕਰੀਆਂ ਪੈਦਾ ਕਰਨ ਦੀ ਸਰਕਾਰ ਦੀ ਯੋਜਨਾ ਦਾ ਹਿੱਸਾ ਹੈ।