Breaking News
Dashmesh GS Electricals Verka Smart Media Insurance Point Tav Prasad

ਮੁੱਖ ਮੰਤਰੀ ‘ਤੇ ਇਕ ਵਿਅਕਤੀ ਨੇ ਕੀਤਾ ਹਮਲਾ

ਹਮਲਾ ਕਰਨ ਵਾਲੇ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ

ਨਵੀਂ ਦਿੱਲੀ, 20 ਅਗਸਤ, ਪੰਜਾਬੀ ਦੁਨੀਆ ਬਿਊਰੋ :

ਇਕ ਜਨਤਕ ਸੁਣਵਾਈ ਦੌਰਾਨ ਇਕ ਵਿਅਕਤੀ ਨੇ ਮੁੱਖ ਮੰਤਰੀ ਉਤੇ ਹਮਲਾ ਕਰ ਦਿੱਤਾ ਹੈ। ਵਿਅਕਤੀ ਵੱਲੋਂ ਮੁੱਖ ਮੰਤਰੀ ਦੇ ਥੱਪੜ ਮਾਰਿਆ ਗਿਆ, ਜਿਸ ਨੂੰ ਪੁਲਿਸ ਨੇ ਤੁਰੰਤ ਗ੍ਰਿਫਤਾਰ ਕਰ ਲਿਆ।

ਦੱਸਣਯੋਗ ਹੈ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਸਿਵਿਲ ਲਾਈਨਜ਼ ਸਥਿਤ ਮੁੱਖ ਮੰਤਰੀ ਰਿਹਾਇਸ਼ ਉਤੇ ਜਦੋਂ ਜਨਤਕ ਸੁਣਵਾਈ ਕਰ ਰਹੀ ਸਨ ਤਾਂ ਇਕ ਵਿਅਕਤੀ ਨੇ ਉਹਨਾਂ ‘ਤੇ ਹਮਲਾ ਕਰ ਦਿੱਤਾ। ਹਮਲਾ ਕਰਨ ਵਾਲੇ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਪੁਲਿਸ ਮੁਤਾਬਕ ਮੁੱਖ ਮੰਤਰੀ ਰੇਖਾ ਨੂੰ ਜਨਸੁਣਵਾਈ ਦੌਰਾਨ ਇਕ ਵਿਅਕਤੀ ਨੇ ਥੱਪੜ ਮਾਰਿਆ ਹੈ ਅਤੇ ਬਾਲ ਫੜ੍ਹਕੇ ਖਿੱਚਣ ਦੀ ਕੋਸ਼ਿਸ਼ ਕੀਤੀ ਹੈ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ।

Leave a Reply

Your email address will not be published. Required fields are marked *