Breaking News
Smart Media Dashmesh Insurance Point

ਨੇਪਾਲ ‘ਚ ਵੱਡੇ ਵਿਰੋਧ ਪ੍ਰਦਰਸ਼ਨ ਦੌਰਾਨ 19 ਲੋਕਾਂ ਦੀ ਮੌਤ, ਗ੍ਰਹਿ ਮੰਤਰੀ ਨੇ ਦਿੱਤਾ ਅਸਤੀਫ਼ਾ

ਕਾਠਮੰਡੂ, 8 ਸਤੰਬਰ, ਮਪੰਜਾਬੀ ਦੁਨੀਆ ਬਿਊਰੋ :

ਨੇਪਾਲ ਦੇ ਕਾਠਮੰਡੂ ਵਿੱਚ ਹਿੰਸਾਤਮਕ ਝੜਪਾਂ ਵਿੱਚ ਘੱਟੋ-ਘੱਟ 19 ਲੋਕਾਂ ਦੇ ਮਾਰੇ ਜਾਣ ਦੀਆਂ ਖਬਰਾਂ ਹਨ, ਜਿਨ੍ਹਾਂ ਵਿੱਚ ਇੱਕ 12 ਸਾਲਾ ਬੱਚਾ ਵੀ ਸ਼ਾਮਲ ਸੀ ਅਤੇ 300 ਤੋਂ ਵੱਧ ਜ਼ਖਮੀ ਹੋ ਗਏ। ਭ੍ਰਿਸ਼ਟਾਚਾਰ ਅਤੇ ਸਰਕਾਰ ਵੱਲੋਂ ਕਈ ਮੀਡੀਆ ਐਪਸ ਤੇ ਪਾਬੰਦੀ ਦੇ ਵਿਰੋਧ ਵਿੱਚ ਜਨਰੇਸ਼ਨ ਜੈਡ ਪ੍ਰਦਸ਼ਨਕਾਰੀ ਸੜਕਾਂ ‘ਤੇ ਉਤਰ ਆਏ ਸਨ। ਨੇਪਾਲ ਦੀ ਰਾਜਧਾਨੀ ਵਿੱਚ ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਵੱਲੋਂ ਕਰਫਿਊ ਪਾਬੰਦੀਆਂ ਤੋੜਨ ਅਤੇ ਸੰਸਦ ਦੇ ਨੇੜੇ ਪਾਬੰਦੀਸ਼ੁਦਾ ਖੇਤਰਾਂ ਵਿੱਚ ਦਾਖਲ ਹੋਣ ਤੋਂ ਬਾਅਦ ਫੌਜ ਤਾਇਨਾਤ ਕਰ ਦਿੱਤੀ ਗਈ ਹੈ।

ਸੂਤਰਾਂ ਅਨੁਸਾਰ, ਨੇਪਾਲ ਦੇ ਗ੍ਰਹਿ ਮੰਤਰੀ ਰਮੇਸ਼ ਲੇਖਕ ਨੇ ਅੱਜ ਸ਼ਾਮ ਸਰਕਾਰੀ ਰਿਹਾਇਸ਼ ‘ਤੇ ਹੋਈ ਐਮਰਜੈਂਸੀ ਕੈਬਨਿਟ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ।

ਸੂਤਰਾਂ ਨੇ ਦੱਸਿਆ ਕਿ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ, ਸਰਕਾਰ ਇਨ੍ਹਾਂ ਸੋਸ਼ਲ ਮੀਡੀਆ ਐਪਸ ਤੋਂ ਪਾਬੰਦੀ ਹਟਾ ਸਕਦੀ ਹੈ।

ਪ੍ਰਦਰਸ਼ਨਕਾਰੀਆਂ ਵੱਲੋਂ ਪਾਣੀ ਦੀਆਂ ਬੋਤਲਾਂ ਸੁੱਟਣ ਅਤੇ ਸਰਕਾਰ ਵਿਰੋਧੀ ਨਾਅਰੇ ਲਗਾਉਣ ਤੋਂ ਬਾਅਦ ਪੁਲਿਸ ਨੇ ਪਾਣੀ ਦੀਆਂ ਤੋਪਾਂ, ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਨਾਲ ਭੀੜ ਨੂੰ ਕੰਟਰੋਲ ਕੀਤਾ। ਦੀ ਕਾਠਮੰਡੂ ਪੋਸਟ ਦੀ ਇੱਕ ਰਿਪੋਰਟ ਅਨੁਸਾਰ, ਕੁਝ ਪ੍ਰਦਰਸ਼ਨਕਾਰੀ ਸੰਸਦ ਕੰਪਲੈਕਸ ਵਿੱਚ ਦਾਖਲ ਹੋਣ ਵਿੱਚ ਵੀ ਕਾਮਯਾਬ ਹੋ ਗਏ, ਜਿਸ ਨਾਲ ਸਥਿਤੀ ਹੋਰ ਵਿਗੜ ਗਈ।

ਬੇਚੈਨੀ ਦੇ ਜਵਾਬ ਵਿੱਚ, ਕਾਠਮੰਡੂ ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਨੇ ਕਰਫਿਊ ਵਧਾ ਦਿੱਤਾ – ਜੋ ਕਿ ਪਹਿਲਾਂ ਰਾਜਧਾਨੀ ਦੇ ਬਨੇਸ਼ਵਰ ਖੇਤਰ ਵਿੱਚ ਲਗਾਇਆ ਗਿਆ ਸੀ। ਨਵੀਆਂ ਪਾਬੰਦੀਆਂ ਵਿੱਚ ਹੁਣ ਕਈ ਉੱਚ-ਸੁਰੱਖਿਆ ਜ਼ੋਨ ਸ਼ਾਮਲ ਹਨ, ਜਿਵੇਂ ਕਿ ਰਾਸ਼ਟਰਪਤੀ ਨਿਵਾਸ (ਸ਼ੀਤਲ ਨਿਵਾਸ), ਲੈਨਚੌਰ ਵਿੱਚ ਉਪ-ਰਾਸ਼ਟਰਪਤੀ ਦਾ ਨਿਵਾਸ, ਮਹਾਰਾਜਗੰਜ, ਸਿੰਘਾ ਦਰਬਾਰ ਦੇ ਸਾਰੇ ਪਾਸੇ, ਬਾਲੂਵਾਟਰ ਵਿੱਚ ਪ੍ਰਧਾਨ ਮੰਤਰੀ ਦਾ ਨਿਵਾਸ, ਅਤੇ ਨਾਲ ਲੱਗਦੇ ਖੇਤਰ।

ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਵਿਰੋਧ ਪ੍ਰਦਰਸ਼ਨ ਫੈਲ ਗਏ ਹਨ। ਪੋਖਰਾ ਵਿੱਚ, ਸਥਾਨਕ ਅਧਿਕਾਰੀਆਂ ਨੇ ਕਰਫਿਊ ਲਗਾ ਦਿੱਤਾ ਹੈ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦੇ ਦਫ਼ਤਰ ਨੂੰ ਨੁਕਸਾਨ ਪਹੁੰਚਾਉਣ ਦੀ ਰਿਪੋਰਟ ਹੈ।

Leave a Reply

Your email address will not be published. Required fields are marked *