Breaking News
Smart Media Dashmesh Mohali Walk Smart Media Insurance Point Hardev Singh Ubha

ਤੇਲੰਗਾਨਾ: ਪ੍ਰੀਖਿਆ ਦੇ ਨਤੀਜਿਆਂ ਤੋਂ ਬਾਅਦ 7 ਵਿਦਿਆਰਥੀਆਂ ਨੇ ਕੀਤੀ ਖੁਦਕੁਸ਼ੀ: ਪੁਲਿਸ

ਨਵੀਂ ਦਿੱਲੀ, 26 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਤੇਲੰਗਾਨਾ ਵਿੱਚ ਪਿਛਲੇ 48 ਘੰਟਿਆਂ ਵਿੱਚ ਸੱਤ ਇੰਟਰਮੀਡੀਏਟ ਜਮਾਤ ਦੇ ਵਿਦਿਆਰਥੀਆਂ ਦੀ ਕਥਿਤ ਤੌਰ ‘ਤੇ ਖੁਦਕੁਸ਼ੀ ਕਰਕੇ ਮੌਤ ਹੋ ਗਈ ਕਿਉਂਕਿ ਉਹ ਪ੍ਰੀਖਿਆ ਵਿੱਚ ਫੇਲ ਹੋ ਗਏ ਸਨ। ਤੇਲੰਗਾਨਾ ਬੋਰਡ ਆਫ਼ ਇੰਟਰਮੀਡੀਏਟ ਐਗਜ਼ਾਮੀਨੇਸ਼ਨ ਨੇ 24 ਅਪ੍ਰੈਲ ਨੂੰ ਪਹਿਲੇ ਸਾਲ ਅਤੇ ਦੂਜੇ ਸਾਲ ਦੇ ਨਤੀਜਿਆਂ ਦਾ ਐਲਾਨ ਕੀਤਾ ਸੀ।
ਖਬਰਾਂ ਅਨੁਸਾਰ ਮਹਿਬੂਬਾਬਾਦ ਦੇ ਪੁਲਿਸ ਸੁਪਰਡੈਂਟ ਦੇ ਅਨੁਸਾਰ, ਪ੍ਰੀਖਿਆ ਵਿੱਚ ਅਸਫਲ ਰਹਿਣ ਤੋਂ ਬਾਅਦ ਦੋ ਲੜਕੀਆਂ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ। ਪੁਲਿਸ ਦੇ ਡਿਪਟੀ ਕਮਿਸ਼ਨਰ (ਪੂਰਬੀ ਜ਼ੋਨ) ਆਰ ਗਿਰਧਰ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਪਹਿਲੇ ਸਾਲ ਦੇ ਇੱਕ ਹੋਰ ਵਿਦਿਆਰਥੀ ਨੇ ਪ੍ਰੀਖਿਆਵਾਂ ਵਿੱਚ ਫੇਲ ਹੋਣ ਤੋਂ ਬਾਅਦ ਕਥਿਤ ਤੌਰ ‘ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸੇ ਤੋਂ ਇਲਾਵਾ ਨੱਲਕੁੰਟਾ ਖੇਤਰ ਦਾ ਇੱਕ ਹੋਰ ਲੜਕਾ, ਰੇਲਵੇ ਟ੍ਰੈਕ ਦੇ ਨੇੜੇ ਜਾਡਚੇਰਲਾ ਵਿਖੇ ਮ੍ਰਿਤਕ ਪਾਇਆ ਗਿਆ। ਪੁਲਿਸ ਨੂੰ ਸ਼ੱਕ ਹੈ ਕਿ ਉਸ ਦੀ ਮੌਤ ਦਾ ਕਾਰਨ ਇਮਤਿਹਾਨਾਂ ਵਿੱਚ ਖਰਾਬ ਪ੍ਰਦਰਸ਼ਨ ਹੈ। ਮੈਨਚੇਰੀਅਲ ਜ਼ਿਲ੍ਹੇ ਦੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਰਿਪੋਰਟਾਂ ਮਿਲੀਆਂ ਹਨ ਕਿ ਤਿੰਨ ਇੰਟਰਮੀਡੀਏਟ ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿੱਚ ਫੇਲ੍ਹ ਹੋਣ ਕਾਰਨ ਵੱਖ-ਵੱਖ ਥਾਵਾਂ ‘ਤੇ ਆਤਮ ਹੱਤਿਆ ਕਰਨ ਦਾ ਸ਼ੱਕ ਕੀਤਾ ਹੈ।

Leave a Reply

Your email address will not be published. Required fields are marked *