Breaking News
Dashmesh GS Electricals Verka Smart Media Insurance Point Tav Prasad

ਆਂਧਰਾ ਪ੍ਰਦੇਸ਼: ਮੰਦਰ ‘ਚ ਭਗਦੜ ਮਚਣ ਕਾਰਨ 9 ਦੀ ਮੌਤ

ਪ੍ਰਧਾਨ ਮੰਤਰੀ ਵਲੋਂ ਪੀੜਤਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁ: ਵਿੱਤੀ ਸਹਾਇਤਾ ਦੇਣ ਦਾ ਐਲਾਨ

ਹੈਦਰਾਬਾਦ, 1 ਨਵੰਬਰ, ਪੰਜਾਬੀ ਦੁਨੀਆ ਬਿਊਰੋ:

ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਵਿੱਚ ਅੱਜ ਸਵੇਰੇ ਇੱਕ ਨਵੇਂ ਬਣੇ ਮੰਦਰ ਵਿੱਚ ਭਗਦੜ ਮਚਣ ਕਾਰਨ ਅੱਠ ਔਰਤਾਂ ਅਤੇ ਇੱਕ ਬੱਚੇ ਸਮੇਤ 9 ਸ਼ਰਧਾਲੂਆਂ ਦੀ ਮੌਤ ਹੋਣ ਦੀ ਖਬਰ ਹੈ। ਦੱਸਣਯੋਗ ਹੈ ਕਿ ਏਕਾਦਸ਼ੀ ਮੌਕੇ ‘ਤੇ ਕਾਸੀਬੁੱਗਾ ਦੇ ਸ਼੍ਰੀ ਵੈਂਕਟੇਸ਼ਵਰ ਸਵਾਮੀ ਮੰਦਰ ਵਿੱਚ ਭਾਰੀ ਭੀੜ ਦੌਰਾਨ ਮਚੀ ਭਗਦੜ ਵਿੱਚ ਘੱਟੋ-ਘੱਟ 17 ਹੋਰ ਲੋਕ ਜ਼ਖਮੀ ਹੋ ਗਏ।

ਸੂਤਰਾਂ ਅਨੁਸਾਰ ਮੰਦਰ ਅਧਿਕਾਰੀਆਂ ਨੇ ਸਥਾਨਕ ਪ੍ਰਸ਼ਾਸਨ ਨੂੰ ਸੂਚਿਤ ਨਹੀਂ ਕੀਤਾ ਸੀ ਕਿ ਏਕਾਦਸ਼ੀ ‘ਤੇ ਇੰਨੀ ਵੱਡੀ ਭੀੜ ਹੋਣ ਦੀ ਉਮੀਦ ਹੈ। ਜਿਸ ਖੇਤਰ ਵਿੱਚ ਭਗਦੜ ਹੋਈ, ਉੱਥੇ ਉਸਾਰੀ ਦਾ ਕੰਮ ਚੱਲ ਰਿਹਾ ਸੀ। ਮੰਦਰ ਵਿੱਚ ਆਉਣ-ਜਾਣ ਲਈ ਸਿਰਫ਼ ਇੱਕ ਰਸਤਾ ਸੀ।

ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਜ਼ਖਮੀਆਂ ਦੇ ਢੁਕਵੇਂ ਇਲਾਜ ਅਤੇ ਇਸ ਦੁਖਾਂਤ ਦੀ ਜਾਂਚ ਦੇ ਹੁਕਮ ਦਿੱਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਭਗਦੜ ਵਿੱਚ ਹੋਈਆਂ ਮੌਤਾਂ ਦਾ ਦੁੱਖ ਹੈ ਅਤੇ ਉਨ੍ਹਾਂ ਪੀੜਤਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ ਜਦਕਿ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

Leave a Reply

Your email address will not be published. Required fields are marked *