Breaking News
Smart Media Dashmesh Mohali Walk Smart Media Insurance Point Hardev Singh Ubha

ਤੇਲੰਗਾਨਾ ਬੱਸ-ਟਰੱਕ ਹਾਦਸੇ ‘ਚ 20 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਹੈਦਰਾਬਾਦ, 3 ਨਵੰਬਰ, ਪੰਜਾਬੀ ਦੁਨੀਆ ਬਿਊਰੋ:

ਹੈਦਰਾਬਾਦ-ਬੀਜਾਪੁਰ ਹਾਈਵੇਅ ‘ਤੇ ਅੱਜ ਸਵੇਰੇ ਇੱਕ ਯਾਤਰੀ ਬੱਸ ਦੇ ਬੱਜਰੀ ਨਾਲ ਭਰੇ ਟਰੱਕ ਨਾਲ ਟਕਰਾਉਣ ਕਾਰਨ 20 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਇਹ ਹਾਦਸਾ ਹੈਦਰਾਬਾਦ ਤੋਂ ਲਗਭਗ 60 ਕਿਲੋਮੀਟਰ ਦੂਰ ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ਵਿੱਚ ਵਾਪਰਿਆ।

ਦੱਸਣਯੋਗ ਹੈ ਕਿ ਤੇਲੰਗਾਨਾ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਇਸ ਬੱਸ ਵਿੱਚ ਕਰੀਬ 70 ਯਾਤਰੀ ਸਵਾਰ ਸਨ। ਇਹ ਬੱਸ ਵਿਕਾਰਾਬਾਦ ਜ਼ਿਲ੍ਹੇ ਦੇ ਤੰਦੂਰ ਤੋਂ ਹੈਦਰਾਬਾਦ ਜਾ ਰਹੀ ਸੀ ਜਦੋਂ ਬੱਜਰੀ ਨਾਲ ਭਰੇ ਇੱਕ ਟਰੱਕ ਨਾਲ ਟਕਰਾ ਗਈ। ਟਰੱਕ ‘ਤੇ ਲੱਦੀ ਬੱਜਰੀ ਬੱਸ ਵਿੱਚ ਡਿੱਗ ਗਈ, ਜਿਸ ਕਾਰਨ ਕਈ ਯਾਤਰੀ ਦੱਬ ਗਏ।

ਹਾਦਸੇ ਵਿੱਚ ਮਾਰੇ ਗਏ ਯਾਤਰੀਆਂ ਵਿੱਚ ਇੱਕ 10 ਮਹੀਨਿਆਂ ਦਾ ਬੱਚਾ, 10 ਔਰਤਾਂ ਅਤੇ ਦੋਵਾਂ ਵਾਹਨਾਂ ਦੇ ਡਰਾਈਵਰ ਸ਼ਾਮਲ ਹਨ। ਹਾਦਸੇ ਵਿੱਚ ਜ਼ਖਮੀ ਹੋਏ ਕਈ ਯਾਤਰੀਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਰਿਪੋਰਟਾਂ ਅਨੁਸਾਰ ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਮੁੱਖ ਮੰਤਰੀ ਏ ਰੇਵੰਤ ਰੈਡੀ ਨੇ ਸੜਕ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚਣ ਅਤੇ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਸਹਾਇਤਾ ਕਰਨ ਦੇ ਨਿਰਦੇਸ਼ ਦਿੱਤੇ ਹਨ।

Leave a Reply

Your email address will not be published. Required fields are marked *