Breaking News
Dashmesh GS Electricals Verka Smart Media Insurance Point Tav Prasad

Breaking: ਵਪਾਰਕ LPG ਸਿਲੰਡਰਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਨਵੀਂ ਦਿੱਲੀ, 1 ਮਈ, ਪੰਜਾਬੀ ਦੁਨੀਆ ਬਿਊਰੋ:

ਮਈ ਦਾ ਮਹੀਨਾ ਚੜ੍ਹਦਿਆਂ ਹੀ ਸਰਕਾਰ ਨੇ ਵਪਾਰਕ LPG ਸਿਲੰਡਰਾਂ (19 ਕਿਲੋ) ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਕੇ ਆਮ ਲੋਕਾਂ ਅਤੇ ਕਾਰੋਬਾਰੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਨਵੇਂ ਫੈਸਲੇ ਅਨੁਸਾਰ ਵਪਾਰਕ ਸਿਲੰਡਰ ਦੀ ਕੀਮਤ ਵਿੱਚ 993 ਰੁਪਏ ਦਾ ਇਜ਼ਾਫਾ ਹੋਇਆ ਹੈ, ਜਿਸ ਨਾਲ ਇਸ ਦੀ ਕੀਮਤ 3071 ਰੁਪਏ ਤੱਕ ਪਹੁੰਚ ਗਈ ਹੈ।

ਜਾਣਕਾਰੀ ਮੁਤਾਬਕ ਇਹ ਵਾਧਾ ਪੰਜ ਰਾਜਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਰੋਕਿਆ ਗਿਆ ਸੀ, ਪਰ ਹੁਣ ਇਸਨੂੰ ਲਾਗੂ ਕਰ ਦਿੱਤਾ ਗਿਆ ਹੈ। ਪੈਟਰੋਲੀਅਮ ਮੰਤਰਾਲੇ ਨੇ ਖਾੜੀ ਖੇਤਰ ਵਿੱਚ ਚੱਲ ਰਹੇ ਤਣਾਅ ਅਤੇ ਜੰਗੀ ਹਾਲਾਤਾਂ ਨੂੰ ਇਸ ਵਾਧੇ ਦਾ ਮੁੱਖ ਕਾਰਨ ਦੱਸਿਆ ਹੈ।

ਇਸ ਫੈਸਲੇ ਨਾਲ ਹੋਟਲ, ਰੈਸਟੋਰੈਂਟ ਅਤੇ ਛੋਟੇ ਵਪਾਰੀਆਂ ਉੱਤੇ ਵੱਡਾ ਅਸਰ ਪੈਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *