Breaking News
Smart Media Dashmesh Insurance Point

8 ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੇ ਰਾਜ ਸਭਾ ਮੈਂਬਰਾਂ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ, 29 ਜੂਨ, ਪੰਜਾਬੀ ਦੁਨੀਆ ਬਿਊਰੋ:

ਰਾਜ ਸਭਾ ਦੇ ਅੱਠ ਨਵੇਂ ਚੁਣੇ ਗਏ ਸੰਸਦ ਮੈਂਬਰਾਂ, ਜਿਨ੍ਹਾਂ ਵਿੱਚ ਕਾਂਗਰਸ ਮੁਖੀ ਮੱਲਿਕਾਰਜੁਨ ਖੜਗੇ ਅਤੇ ਭਾਜਪਾ ਆਗੂ ਤਰੁਣ ਚੁੱਘ ਸ਼ਾਮਲ ਹਨ, ਨੇ ਸੋਮਵਾਰ ਨੂੰ ਉੱਚ ਸਦਨ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ। ਰਾਜ ਸਭਾ ਦੇ ਚੇਅਰਮੈਨ ਸੀਪੀ ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨਵੇਂ ਮੈਂਬਰਾਂ ਨੂੰ ਅੱਜ ਅਹੁਦੇ ਦੀ ਸਹੁੰ ਚੁਕਾਈ।

ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ, ਸੀ.ਪੀ. ਰਾਧਾਕ੍ਰਿਸ਼ਨਨ, 29 ਜੂਨ, 2026 ਨੂੰ ਨਵੀਂ ਦਿੱਲੀ ਦੇ ਸੰਸਦ ਭਵਨ ਵਿਖੇ ਸਹੁੰ ਚੁੱਕ ਸਮਾਗਮ ਲਈ ਪਹੁੰਚਣ ‘ਤੇ ਸਮੂਹ ਮੈਂਬਰਾਂ ਦਾ ਸਵਾਗਤ ਕੀਤਾ। ਇਸ ਸਮੇਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਮਲਿਕਾਰੁਜਨ ਖੜਗੇ, ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਅਤੇ ਹੋਰ ਪਤਵੰਤੇ ਵੀ ਮੌਜੂਦ ਹਨ।

Leave a Reply

Your email address will not be published. Required fields are marked *